ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ 8 ਨਵੰਬਰ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਪੰਜਾਬ ਪੁਲਿਸ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਛੁੱਟੀ ਕੀਤੀ ਜਾਵੇ। ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ। ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਿਭਾਗ ਅਤੇ ਹੋਰ ਪ੍ਰਭਾਵਸ਼ਾਲੀ ਵਿਭਾਗਾਂ ਦੇ ਅਧਿਕਾਰੀਆਂ ਨੇ ਸਿਆਸੀ ਕਾਰਨਾਂ ਕਰਕੇ ਇਸ ਨੂੰ ਲਾਗੂ ਨਹੀਂ ਕੀਤਾ। ਇਸ ਕਾਰਨ ਹੁਣ ਸੂਬੇ ਦੇ ਗ੍ਰਹਿ ਵਿਭਾਗ ਨੇ ਸਾਰੇ ਪ੍ਰਸ਼ਾਸਕਾਂ ਨੂੰ ਪੱਤਰ ਜਾਰੀ ਕਰਕੇ ਉਪਰੋਕਤ ਹੁਕਮਾਂ ਦੀ ਤੁਰੰਤ ਪਾਲਣਾ ਕਰਨ ਅਤੇ ਠੇਕੇ ਜਾਂ ਅਸਥਾਈ ਤੌਰ ’ਤੇ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਸਮਾਪਤ ਕਰਕੇ 29 ਨਵੰਬਰ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਵਿਭਾਗ ਮੁਖੀ ਹੁਕਮਾਂ ਦੀ ਪਾਲਣਾ ਕਰਨ ਵਿਚ ਅਸਫਲ ਰਹਿੰਦਾ ਹੈ ਤਾਂ ਇਸ ਨੂੰ ਅਨੁਸ਼ਾਸਨਹੀਣਤਾ ਮੰਨਿਆ ਜਾਵੇਗਾ ਅਤੇ ਵਿਭਾਗ ਆਪਣੇ ਪੱਧਰ ’ਤੇ ਕਾਰਵਾਈ ਕਰੇਗਾ।
The post ਪੰਜਾਬ ਪੁਲਿਸ ‘ਚੋਂ ਸੇਵਾਮੁਕਤੀ ਤੋਂ ਬਾਅਦ ਕੰਮ ਕਰਨ ਵਾਲਿਆਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਜਾਰੀ first appeared on Punjabi News Online.
source https://punjabinewsonline.com/2021/11/29/%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%81%e0%a8%b2%e0%a8%bf%e0%a8%b8-%e0%a8%9a%e0%a9%8b%e0%a8%82-%e0%a8%b8%e0%a9%87%e0%a8%b5%e0%a8%be%e0%a8%ae%e0%a9%81%e0%a8%95/