ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ ਜਿਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16,572 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਸੂਬੇ ‘ਚ 25 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 11 ਜਣਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ‘ਚ ਇਸ ਸਮੇਂ 323 ਐਕਟਿਵ ਕੇਸ ਹਨ।
ਸਿਹਤ ਵਿਭਾਗ ਅਨੁਸਾਰ ਫਰੀਦਕੋਟ ‘ਚ ਇੱਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪੂਰੀ ਇਹਤਿਆਤ ਰੱਖਣ ਅਤੇ ਭੀੜ ਵਾਲੀਆਂ ਥਾਵਾਂ ‘ਤੇ ਕੋਰੋਨਾ ਨੇਮਾ ਦਾ ਪਾਲਣ ਕੀਤਾ ਜਾਵੇ। ਦੂਜੇ ਪਾਸੇ ਹਰਿਆਣਾ ਵਿੱਚ ਕੋਰੋਨਾ ਦੇ 14 ਨਵੇਂ ਕੇਸ ਮਿਲੇ ਹਨ ਅਤੇ 5 ਜਣਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਸੂਬੇ ‘ਚ 126 ਐਕਟਿਵ ਕੇਸ ਹਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
The post ਪੰਜਾਬ ‘ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ appeared first on Daily Post Punjabi.
source https://dailypost.in/news/punjab/a-patient-died/
Sport:
Corona Virus