ਵਿਧਾਨ ਸਭਾ ਚੋਣਾਂ ਲਈ ਸਪਾ ਤੇ ਆਪ ਮਿਲਾ ਸਕਦੇ ਨੇ ਹੱਥ, ਲਖਨਊ ‘ਚ ਅਖਿਲੇਸ਼ ਨੂੰ ਮਿਲੇ ਸੰਜੈ ਸਿੰਘ

ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਮਾਜਵਾਦੀ ਪਾਰਟੀ ਸੱਤਾ ਵਿੱਚ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਜਿਹੇ ‘ਚ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੇ ਸਿੰਘ ਨੇ ਅੱਜ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕਰੀਬ ਇਕ ਘੰਟੇ ਤੱਕ ਮੁਲਾਕਾਤ ਚੱਲੀ।

ਹੁਣ ਇਹ ਚਰਚਾ ਵੀ ਸ਼ੁਰੂ ਹੋ ਗਈ ਹੈ ਕਿ ਕੀ ਆਰ.ਐਲ.ਡੀ ਤੋਂ ਬਾਅਦ ਹੁਣ ਸਮਾਜਵਾਦੀ ਪਾਰਟੀ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਇਸ ਲਈ ਵੀ ਹੈ ਕਿਉਂਕਿ ਅਖਿਲੇਸ਼ ਕਈ ਮੌਕਿਆਂ ‘ਤੇ ਕਹਿ ਚੁੱਕੇ ਹਨ ਕਿ ਉਹ ਅਗਲੀਆਂ ਚੋਣਾਂ ਛੋਟੀਆਂ ਪਾਰਟੀਆਂ ਨਾਲ ਲੜਨਗੇ। ਸੰਜੇ ਸਿੰਘ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹੋਣ ਤੋਂ ਇਲਾਵਾ ਯੂਪੀ ਦੇ ਇੰਚਾਰਜ ਵੀ ਹਨ। ਸੰਜੇ ਸਿੰਘ ਅਤੇ ਅਖਿਲੇਸ਼ ਯਾਦਵ ਵਿਚਾਲੇ ਇਹ ਤੀਜੀ ਮੁਲਾਕਾਤ ਸੀ। ਅਖਿਲੇਸ਼ ਨੇ ਲਗਭਗ ਦੋ ਮਹੀਨੇ ਪਹਿਲਾਂ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਹਾਲ ਹੀ ‘ਚ ਮੁਲਾਇਮ ਸਿੰਘ ਦੇ ਜਨਮਦਿਨ ‘ਤੇ ਵੀ ਦੋਹਾਂ ਦੀ ਮੁਲਾਕਾਤ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਮੀਟਿੰਗ ਤੋਂ ਬਾਅਦ ਸੰਜੇ ਸਿੰਘ ਨੇ ਦੱਸਿਆ ਕਿ ਗਠਜੋੜ ਦੀ ਗੱਲਬਾਤ ਸ਼ੁਰੂ ਹੋ ਗਈ ਹੈ, ਪਰ ਫਿਲਹਾਲ ਕੁਝ ਤੈਅ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸਭ ਕੁਝ ਤੈਅ ਹੋ ਜਾਵੇਗਾ, ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸੰਜੇ ਸਿੰਘ ਨੇ ਕਿਹਾ ਕਿ ਸਾਡੀ ਸਾਰਿਆਂ ਦੀ ਤਰਜੀਹ ਭਾਜਪਾ ਨੂੰ ਹਰਾਉਣਾ ਹੈ। ਸਾਡੀ ਤਰਜੀਹ ਭਾਜਪਾ ਦੇ ਕੁਸ਼ਾਸਨ ਅਤੇ ਤਾਨਾਸ਼ਾਹੀ ਨੂੰ ਹਰਾਉਣਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਭਾਜਪਾ ਦੇ ਖਿਲਾਫ ਛੋਟੀਆਂ ਪਾਰਟੀਆਂ ਇੱਕਜੁੱਟ ਹੋ ਰਹੀਆਂ ਹਨ ਅਤੇ ਕੀ ਆਮ ਆਦਮੀ ਪਾਰਟੀ ਵੀ ਇਸ ਵਿੱਚ ਨਜ਼ਰ ਆਵੇਗੀ? ਤਾਂ ਸੰਜੇ ਸਿੰਘ ਨੇ ਜਵਾਬ ਦਿੱਤਾ ਕਿ ‘ਹਰ ਕਿਸੇ ਦੀ ਤਰਜੀਹ ਇੱਕੋ ਜਿਹੀ ਹੈ’।

ਸਪਾ ਆਗੂ ਸੁਨੀਲ ਸਿੰਘ ਸਾਜਨ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਸਾਰੀਆਂ ਛੋਟੀਆਂ ਪਾਰਟੀਆਂ ਨੂੰ ਨਾਲ ਲੈ ਕੇ ਆ ਰਹੀ ਹੈ ਅਤੇ ਭਾਜਪਾ ਨੂੰ ਹਰਾਉਣ ਲਈ ਸਾਰੀਆਂ ਛੋਟੀਆਂ ਪਾਰਟੀਆਂ ਲਈ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ।

The post ਵਿਧਾਨ ਸਭਾ ਚੋਣਾਂ ਲਈ ਸਪਾ ਤੇ ਆਪ ਮਿਲਾ ਸਕਦੇ ਨੇ ਹੱਥ, ਲਖਨਊ ‘ਚ ਅਖਿਲੇਸ਼ ਨੂੰ ਮਿਲੇ ਸੰਜੈ ਸਿੰਘ appeared first on Daily Post Punjabi.



Previous Post Next Post

Contact Form