ਕਿਸਾਨਾਂ ਦੀ ਵੱਡੀ ਜਿੱਤ, ਲੋਕ ਸਭਾ ‘ਚ ਪਾਸ ਹੋਇਆ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ

ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦਾ ਹੰਗਾਮਾ ਫਿਰ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ ਲੋਕ ਸਭਾ ਦੇ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ ਹੈ।

farm laws repeal bill passed In lok sabha
farm laws repeal bill passed In lok sabha

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਕੁੱਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬਿੱਲ ‘ਤੇ ਸਦਨ ‘ਚ ਚਰਚਾ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਲਾਹੌਰ ਦੀ ਮਾਡਲ ਨੇ ਕੱਪੜਾ ਬ੍ਰਾਂਡ ਲਈ ਨੰਗੇ ਸਿਰ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਇਆ ਫੋਟੋਸ਼ੂਟ

ਦੱਸ ਦੇਈਏ ਕਿ ਬੀਤੇ 1 ਸਾਲ ਤੋਂ ਜਿਆਦਾ ਸਮੇਂ ਤੋਂ ਕਿਸਾਨ ਇੰਨ੍ਹਾਂ ਬਿੱਲਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਗੁਰਪੁਰਵ ਦੇ ਮੌਕੇ ‘ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਅੱਜ ਬਿੱਲ ਪਾਸ ਹੋਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜਦਕਿ ਵਿਰੋਧੀ ਧਿਰ ਬਿੱਲ ‘ਤੇ ਚਰਚਾ ਦੀ ਮੰਗ ‘ਤੇ ਅੜੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕਿਸਾਨਾਂ ਦੀ ਵੱਡੀ ਜਿੱਤ, ਲੋਕ ਸਭਾ ‘ਚ ਪਾਸ ਹੋਇਆ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ appeared first on Daily Post Punjabi.



Previous Post Next Post

Contact Form