ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਅਦਕਾਰਾ ਕੰਗਨਾ ਰਣੌਤ ਨੂੰ ਕੀਤਾ ਤਲਬ, ਸਿੱਖਾਂ ਖਿਲਾਫ਼ ਕੀਤੀ ਸੀ ਟਿੱਪਣੀ

‘ਆਪ’ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਿੱਚ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਕੰਗਨਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੱਖਾਂ ਖਿਲਾਫ਼ ਨਫਰਤ ਭਰੇ ਬਿਆਨ ਦੇਣ ਦੇ ਮਾਮਲੇ ‘ਚ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਪੀਸ ਐਂਡ ਹਾਰਮਨੀ ਕਮੇਟੀ ਦੇ ਚੇਅਰਮੈਨ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਸਟਾਗ੍ਰਾਮ ‘ਤੇ ਸਿੱਖ ਭਾਈਚਾਰੇ ਖਿਲਾਫ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਅਭਿਨੇਤਰੀ ਕੰਗਨਾ ਰਣੌਤ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

Delhi Assembly panel summons
Delhi Assembly panel summons

ਕਮੇਟੀ ਵੱਲੋਂ ਜਾਰੀ ਬਿਆਨ ਅਨੁਸਾਰ ਕੰਗਨਾ ਰਣੌਤ ਵਿਰੁੱਧ ਇਹ ਸ਼ਿਕਾਇਤ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਵਿੱਚ ਦਰਜ ਕਰਵਾਈ ਗਈ ਹੈ। ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਆਪਣੀ ਤਾਜ਼ਾ ਪੋਸਟ ‘ਚ ਕੰਗਨਾ ਰਣੌਤ ਨੇ ‘ਜਾਣ ਬੁੱਝ ਕੇ’ ਕਿਸਾਨਾਂ ਦੇ ਪ੍ਰਦਰਸ਼ਨ ਨੂੰ ‘ਖਾਲਿਸਤਾਨੀ ਅੰਦੋਲਨ’ ਕਰਾਰ ਦਿੱਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਭਿਨੇਤਰੀ ਨੇ ਸਿੱਖ ਭਾਈਚਾਰੇ ਦੇ ਖਿਲਾਫ “ਇਤਰਾਜ਼ਯੋਗ ਅਤੇ ਅਪਮਾਨਜਨਕ” ਭਾਸ਼ਾ ਦੀ ਵਰਤੋਂ ਕੀਤੀ।

The post ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਅਦਕਾਰਾ ਕੰਗਨਾ ਰਣੌਤ ਨੂੰ ਕੀਤਾ ਤਲਬ, ਸਿੱਖਾਂ ਖਿਲਾਫ਼ ਕੀਤੀ ਸੀ ਟਿੱਪਣੀ appeared first on Daily Post Punjabi.



Previous Post Next Post

Contact Form