ਸੰਸਦ ‘ਚ ਬੋਲੇ ਤੋਮਰ, ‘ਕਿਸਾਨਾਂ ਦੀਆਂ ਮੌਤਾਂ ਦਾ ਕੋਈ ਰਿਕਾਰਡ ਨਹੀਂ, ਮਦਦ ਦਾ ਸਵਾਲ ਨਹੀਂ ਉੱਠਦਾ’

ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਇਸ ਸੈਸ਼ਨ ਦਾ ਤੀਜਾ ਦਿਨ ਹੈ, ਜਿਸ ਦੀ ਸ਼ੁਰੂਆਤ ਕਾਫੀ ਹੰਗਾਮੇ ਵਾਲਾ ਰਹੀ। ਇਸ ਦੌਰਾਨ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੀਆਂ ਮੌਤਾਂ ਦੇ ਮੁਆਵਜ਼ੇ ਵਾਲੀ ਮੰਗ ‘ਤੇ ਸਰਕਾਰ ਨੇ ਸੰਸਦ ਵਿੱਚ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ ਤਾਂ ਮੁਆਵਜ਼ਾ ਦੇਣ ਦਾ ਸਵਾਲ ਹੀ ਨਹੀਂ ਉਠਦਾ।

Tomar speaks in Parliament
Tomar speaks in Parliament

ਦੱਸ ਦੇਈਏ ਕਿ ਸੋਮਵਾਰ ਨੂੰ ਦੋਵੇਂ ਸਦਨਾਂ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ ਪਾਸ ਹੋ ਚੁੱਕੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਲ ਭਰ ਚੱਲੇ ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ।

ਵਿਰੋਧੀ ਧਿਰ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸਰਕਾਰ ਕੋਲ ਅਜਿਹਾ ਕੋਈ ਡਾਟਾ ਹੈ, ਜਿਸ ਵਿੱਚ ਪ੍ਰਭਾਵਿਤ ਪਰਿਵਾਰਾਂ ਦਾ ਜ਼ਿਕਰ ਹੋਵੇ ਜਾਂ ਉਨ੍ਹਾਂ ਦੀ ਮਦਦ ਲਈ ਕੋਈ ਪ੍ਰਸਤਾਵ ਹੈ। ਇਸ ‘ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਕੋਲ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ। ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

ਦੱਸ ਦੇਈਏ ਕਿ ਦੋਵਾਂ ਸਦਨਾਂ ਵਿੱਚ ਤੀਜੇ ਦਿਨ ਦੀ ਕਾਰਵਾਈ ਕਾਫੀ ਹੰਗਾਮੇ ਵਾਲੀ ਰਹੀ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਥੋੜ੍ਹੀ ਦੇਰ ਬਾਅਦ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਮੰਤਰੀ ਪ੍ਰਗਟ ਦੇ ਚੈਲੰਜ ‘ਤੇ ਫਸੇ CM ਚੰਨੀ, ਸਿਸੋਦੀਆ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਕਰਨਗੇ ਦੌਰਾ

ਦਰਅਸਲ, ਵਿਰੋਧੀ ਪਾਰਟੀਆਂ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਗੁੱਸੇ ‘ਚ ਹਨ। ਵਿਰੋਧੀ ਧਿਰ ਇਸ ਮੁਅੱਤਲੀ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਹੈ। ਚੇਅਰਮੈਨ ਨੇ ਮੁਅੱਤਲ ਸੰਸਦ ਮੈਂਬਰਾਂ ਤੋਂ ਮੁਆਫੀ ਮੰਗਣ ‘ਤੇ ਫੈਸਲਾ ਵਾਪਸ ਲੈਣ ਲਈ ਕਿਹਾ ਹੈ ਪਰ ਵਿਰੋਧੀ ਧਿਰ ਇਸ ਲਈ ਤਿਆਰ ਨਹੀਂ ਹੈ।

The post ਸੰਸਦ ‘ਚ ਬੋਲੇ ਤੋਮਰ, ‘ਕਿਸਾਨਾਂ ਦੀਆਂ ਮੌਤਾਂ ਦਾ ਕੋਈ ਰਿਕਾਰਡ ਨਹੀਂ, ਮਦਦ ਦਾ ਸਵਾਲ ਨਹੀਂ ਉੱਠਦਾ’ appeared first on Daily Post Punjabi.



Previous Post Next Post

Contact Form