ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੜ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਆਪਣੇ ਤੂਫਾਨੀ ਦੌਰੇ ‘ਤੇ ਪਹੁੰਚ ਰਹੇ ਹਨ। ਅਰਵਿੰਦ ਕੇਜਰੀਵਾਲ ਅੱਜ ਮੋਗਾ ਵਿੱਚ ਔਰਤਾਂ ਲਈ ਇੱਕ ਵੱਡਾ ਐਲਾਨ ਕਰ ਸਕਦੇ ਹਨ। ਉਨ੍ਹਾਂ ਵੱਲੋਂ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਵੀ ਸੱਦੀ ਗਈ ਹੈ, ਜਿਸ ਵਿੱਚ ਵੱਡਾ ਐਲਾਨ ਕਰ ਸਕਦੇ ਹਨ।ਉਨ੍ਹਾਂ ਨੇ ਪਹਿਲਾਂ ਬਿਜਲੀ ਅਤੇ ਮੈਡੀਕਲ ਸਹੂਲਤਾਂ ਸਬੰਧੀ ਦੋ ਗਾਰੰਟੀਆਂ ਦਿੱਤੀਆਂ ਸਨ। ਮੋਗਾ ਤੋਂ ਬਾਅਦ ਉਹ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਟੋ ਅਤੇ ਟੈਕਸੀ ਚਾਲਕਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ, ਤਾਂ ਜੋ ਉਨ੍ਹਾਂ ਦੇ ਹੱਲ ਲਈ ਉਪਰਾਲੇ ਕੀਤੇ ਜਾ ਸਕਣ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਇਹ ਉਨ੍ਹਾਂ ਦੀ ਛੇਵਾਂ ਦੌਰਾ ਹੈ। 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਸਮਰਥਨ ਦੇ ਬਾਵਜੂਦ ਵੋਟਾਂ ਨਹੀਂ ਮਿਲੀਆਂ ਸਨ। ਫਿਰ ਵੀ ਆਮ ਆਦਮੀ ਪਾਰਟੀ 20 ਸੀਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੀ। ਇਸ ਵਾਰ 9 ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਹੋਰ ਮਿਹਨਤ ਕਰਨੀ ਪਵੇਗੀ। ਇਹੀ ਕਾਰਨ ਹੈ ਕਿ ਉਹ 3 ਮਹੀਨਿਆਂ ‘ਚ 6 ਵਾਰ ਪੰਜਾਬ ਆ ਚੁੱਕੇ ਹਨ ਅਤੇ ਉਹ ਸਭ ਕੁਝ ਕਰ ਰਹੇ ਹਨ, ਜਿਸ ਨਾਲ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ।
ਅੱਜ ਵੀ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ? ਕਿਉਂਕਿ ਪਾਰਟੀ ਨੇ ਕਿਹਾ ਸੀ ਕਿ ਉਹ ਇਹ ਚੋਣ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ। ਪਰ ਅਜੇ ਤੱਕ ਇਸ ਦਾ ਐਲਾਨ ਨਹੀਂ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਉਹ ਅੱਜ ਇਸ ‘ਤੇ ਕੋਈ ਐਲਾਨ ਕਰਦੇ ਹਨ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਅੱਜ ਮੋਗਾ ਆਉਣਗੇ ਅਰਵਿੰਦ ਕੇਜਰੀਵਾਲ: ਔਰਤਾਂ ਲਈ ਕਰ ਸਕਦੇ ਹਨ ਵੱਡਾ ਐਲਾਨ; ਲੁਧਿਆਣਾ ਦੇ ਆਟੋ ਅਤੇ ਟੈਕਸੀ ਚਾਲਕਾਂ ਨਾਲ ਵੀ ਹੋਵੇਗੀ ਮੀਟਿੰਗ appeared first on Daily Post Punjabi.