ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਲੱਗ ਸਕਦੀ ਹੈ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਮੋਹਰ

19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਹੁਣ ਪ੍ਰਧਾਨ ਮੰਤਰੀ ਦੇ ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਰਹੀ ਹੈ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਣੀ ਹੈ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO ‘ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ‘ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ

ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।

The post ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਲੱਗ ਸਕਦੀ ਹੈ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਮੋਹਰ appeared first on Daily Post Punjabi.



Previous Post Next Post

Contact Form