ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ‘ਚ ਕੰਗਨਾ ਰਣੌਤ ‘ਤੇ ਪਰਚਾ ਦਰਜ, ਪਦਮਸ਼੍ਰੀ ਲਿਆ ਜਾ ਸਕਦੈ ਵਾਪਸ!

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕੰਗਨਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਮੁੰਬਈ ਦੇ ਖਾਰ ਪੁਲਿਸ ਥਾਣੇ ਵਿੱਚ ਕੰਗਨਾ ਰਣੌਤ ਖ਼ਿਲਾਫ਼ FIR ਦਰਜ ਕਰਵਾਈ ਗਈ ਹੈ। ਇਹ FIR ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਰਜ ਕਰਵਾਈ ਗਈ ਹੈ।

FIR against Kangana Ranaut
FIR against Kangana Ranaut

ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਸਾਡੇ ਵਫਦ ਵੱਲੋਂ ਮੁੰਬਈ ਪੁਲਿਸ ਦੇ ਐਡੀਸ਼ਨਲ ਕਮਿਸ਼ਨ ਨਾਲ ਮੁਲਾਕਾਤ ਕਰ ਕੇ ਕੰਗਨਾ ਰਣੌਤ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਕੰਗਨਾ ਨੂੰ ਕਿਸਾਨਾਂ ਤੇ ਸਿੱਖਾਂ ਖਿਲਾਫ਼ ਨਫ਼ਰਤ ਫੈਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾਵੇ।

ਦੱਸ ਦੇਈਏ ਕਿ ਬੀਤੇ ਦਿਨ ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੰਗਨਾ ਤੋਂ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਸੀ । ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਕਿਹਾ ਸੀ ਕਿ ਅਸੀਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਤੱਕ ਪਹੁੰਚ ਕਰਾਂਗੇ ਅਤੇ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਕੱਲ੍ਹ ਮੁੰਬਈ ਪੁਲਿਸ ਕੋਲ FIR ਵੀ ਦਰਜ ਕਰਵਾਵਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ‘ਚ ਕੰਗਨਾ ਰਣੌਤ ‘ਤੇ ਪਰਚਾ ਦਰਜ, ਪਦਮਸ਼੍ਰੀ ਲਿਆ ਜਾ ਸਕਦੈ ਵਾਪਸ! appeared first on Daily Post Punjabi.



Previous Post Next Post

Contact Form