ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ CRPF ਪਾਰਟੀ ‘ਤੇ ਸੁੱਟਿਆ ਗ੍ਰਨੇਡ, ਦੋ ਜਵਾਨਾਂ ਸਣੇ 6 ਜ਼ਖਮੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਪਲਹਾਲਨ ਪੱਟਨ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਸੀਆਰਪੀਐਫ ਦੇ ਦੋ ਜਵਾਨਾਂ ਸਮੇਤ ਛੇ ਲੋਕ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਇਹ ਹਮਲਾ ਸੀਆਰਪੀਐਫ ਪਾਰਟੀ ‘ਤੇ ਕੀਤਾ ਸੀ।

suspected militants attacked crpf
suspected militants attacked crpf

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੁੱਧਵਾਰ ਨੂੰ ਬਾਰਾਮੂਲਾ ‘ਚ ਪਲਹਾਲਨ ਚੌਕ ਸੀਆਰਪੀਐੱਫ ਪਾਰਟੀ ‘ਤੇ ਇਹ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਸੀਆਰਪੀਐਫ ਦੇ 2 ਜਵਾਨ ਅਤੇ 4 ਨਾਗਰਿਕ ਜ਼ਖਮੀ ਹੋ ਗਏ ਹਨ। ਸਾਰਿਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਫਲਾਈਟ ‘ਚ ਯਾਤਰੀ ਦੀ ਸਿਹਤ ਹੋਈ ਖਰਾਬ ਤਾਂ ਮੰਤਰੀ ਨੇ ਬਚਾਈ ਜਾਨ, PM ਮੋਦੀ ਨੇ ਬੰਨ੍ਹੇ ਤਾਰੀਫਾਂ ਦੇ ਪੁੱਲ

ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ CRPF ਪਾਰਟੀ ‘ਤੇ ਸੁੱਟਿਆ ਗ੍ਰਨੇਡ, ਦੋ ਜਵਾਨਾਂ ਸਣੇ 6 ਜ਼ਖਮੀ appeared first on Daily Post Punjabi.



Previous Post Next Post

Contact Form