Diljit Dosanjh Gurpurab post: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਸ ਪਾਵਨ ਮੌਕੇ ‘ਤੇ ਪੰਜਾਬੀ ਸੈਲੇਬਸ ਨੇ ਵਧਾਈਆਂ ਦਿੱਤੀਆਂ ਹਨ। ਜੀ ਹਾਂ, ਕਈ ਪੰਜਾਬੀ ਸੈਲੇਬਸ ਸੋਸ਼ਲ ਮੀਡੀਆ ‘ਤੇ ਪੋਸਟ ਕਰ ਰਹੇ ਹਨ ਅਤੇ ਵਧਾਈਆਂ ਦੇ ਰਹੇ ਹਨ।
ਇਸ ਦੇ ਨਾਲ ਹੀ ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ ਵਰਗਾ ਮਾਹੌਲ ਹੈ।
ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ਦੇ ਜਰੀਏ ਫੈਨਜ਼ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਇਕ ਟਵੀਟ ਕਰ ਉਹ ਲਿਖਦੇ ਹਨ- ‘ਗੁਰਪੁਰਬ ਦੀਆਂ ਸਭ ਸੰਗਤਾ ਨੂੰ ਲੱਖ ਲੱਖ ਵਧਾਈਆਂ। ਗੁਰੂ ਨਾਨਕ ਦੇਵ ਜੀ ਹਮੇਸ਼ਾ ਮੌਜੂਦ ਹਨ।’ ਉਨ੍ਹਾਂ ਦੇ ਨਾਲ-ਨਾਲ ਨਿਮਰਤ ਕੌਰ ਨੇ ਵੀ ਸਾਰਿਆਂ ਨੂੰ ਗੁਰੂ ਪੁਰਬ ਦੀ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕੀਤਾ ਹੈ- ‘ਗੁਰੂ ਪਰਵ ਦੀ ਬਹੁਤ ਮੁਬਾਰਕਾਂ #HappyGurpurab’ ਹਿਮਾਂਸ਼ੀ ਖੁਰਾਨਾ ਨੇ ਇੱਕ ਲਿਖਿਆ- ‘ਆਖਿਰਕਾਰ ਜਿੱਤ ਆਪਣੀ ਹੋਈ। ਸਾਰੇ ਕਿਸਾਨ ਭਰਾਵਾਂ ਨੂੰ ਮੁਬਾਰਕਆਂ। ਗੁਰੁ ਨਾਨਕ ਦੇਵ ਜੀ ਕੇ ਪ੍ਰਕਾਸ਼ ਪਰਵ ਸਭ ਤੋਂ ਵੱਡਾ ਤੋਹਫਾ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਪੀ. ਐੱਮ. ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਇਹ ਤਿੰਨ ਖੇਤੀ ਕਾਨੂੰਨ ਬਣਾਏ ਗਏ ਸਨ ਪਰ ਅਸੀਂ ਕੁਝ ਕੁ ਕਿਸਾਨਾਂ ਨੂੰ ਇਨ੍ਹਾਂ ਦੇ ਫਾਇਦੇ ਸਮਝਾਉਣ ਵਿਚ ਸਫਲ ਨਹੀਂ ਹੋ ਸਕੇ ਜਿਸਕਾਰਨ ਇਨ੍ਹਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪਰ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ ਸਗੋਂ ਉਦੋਂ ਤੱਕ ਇੰਤਜ਼ਾਰ ਕੀਤਾ ਜਾਵੇਗਾ ਜਦੋਂ ਤੱਕ ਸੰਸਦ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਜਾਂਦੀ।
The post Diljit Dosanjh ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ਼ੇਅਰ ਕੀਤੀ ਇਹ ਪੋਸਟ appeared first on Daily Post Punjabi.
source https://dailypost.in/news/entertainment/diljit-dosanjh-gurpurab-post/