ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਸੁੱਟਣ ਵਾਲੇ ਗਰੁੱਪ ਕੈਪਟਨ ਅਭਿਨੰਦਨ ‘ਵੀਰ ਚੱਕਰ’ ਨਾਲ ਸਨਮਾਨਿਤ

ਬਾਲਾਕੋਟ ਏਅਰ ਸਟ੍ਰਾਈਕ ਤੋਂ ਅਗਲੇ ਦਿਨ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਮਾਰ ਸੁੱਟਣ ਵਾਲੇ ਅਭਿਨੰਦਨ ਵਰਤਮਾਨ ਨੂੰ ਅੱਜ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤਾ ਗਿਆ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਕੀਤਾ । ਬਾਲਾਕੋਟ ਏਅਰ ਸਟ੍ਰਾਈਕ ਦੇ ਸਮੇਂ ਅਭਿਨੰਦਨ ਹਵਾਈ ਫੌਜ ਵਿੱਚ ਵਿੰਗ ਕਮਾਂਡਰ ਸਨ ਅਤੇ ਉਨ੍ਹਾਂ ਨੇ ਪਾਕਿਸਤਾਨ ਦੇ F-16 ਨੂੰ ਮਾਰ ਸੁੱਟਿਆ ਸੀ।

Group Captain Abhinandan Varthaman
Group Captain Abhinandan Varthaman

ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੁਲਵਾਮਾ ਵਿੱਚ CRPF ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ ।

ਇਹ ਵੀ ਪੜ੍ਹੋ: ਪੰਜਾਬ ‘ਚ ਕਾਂਗਰਸ ਨੇ ਵਜਾਇਆ ਚੋਣ ਬਿਗੁਲ, CM ਚੰਨੀ ਦੀ ਪਹਿਲੀ ਰੈਲੀ ਅੱਜ, ਸਿੱਧੂ ਵੀ ਹੋਣਗੇ ਨਾਲ

ਇਸ ਹਮਲੇ ਦਾ ਢੁੱਕਵਾਂ ਜਵਾਬ ਦੇਣ ਲਈ ਭਾਰਤੀ ਹਵਾਈ ਫੌਜ ਵੱਲੋਂ 26-27 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲਾ ਕੀਤਾ ਗਿਆ ਸੀ । ਭਾਰਤ ਦੇ ਇਸ ਹਵਾਈ ਹਮਲੇ ਵਿੱਚ ਪਾਕਿਸਤਾਨ ਵਿੱਚ ਬੈਠੇ 300 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ।

Group Captain Abhinandan Varthaman
Group Captain Abhinandan Varthaman

ਏਅਰ ਸਟ੍ਰਾਈਕ ਦੇ ਅਗਲੇ ਦਿਨ 27 ਫਰਵਰੀ ਨੂੰ ਪਾਕਿਸਤਾਨ ਦੀ ਹਵਾਈ ਫੌਜ ਵੱਲੋਂ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਭਾਰਤੀ ਹਵਾਈ ਫੌਜ ਵੱਲੋਂ ਉਸਨੂੰ ਖਦੇੜ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਮਾਰ ਸੁੱਟਿਆ ਸੀ । ਹਾਲਾਂਕਿ ਬਾਅਦ ਵਿੱਚ ਅਭਿਨੰਦਨ ਦਾ ਜਹਾਜ਼ ਵੀ ਪਾਕਿਸਤਾਨ ਦੀ ਸਰਹੱਦ ਵਿੱਚ ਕ੍ਰੈਸ਼ ਹੋ ਗਿਆ, ਜਿਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ । ਭਾਰਤ ਦੇ ਦਬਾਅ ਹੇਠ ਪਾਕਿਸਤਾਨ ਨੇ ਕਰੀਬ 60 ਘੰਟਿਆਂ ਬਾਅਦ ਅਭਿਨੰਦਨ ਨੂੰ ਰਿਹਾਅ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਸੁੱਟਣ ਵਾਲੇ ਗਰੁੱਪ ਕੈਪਟਨ ਅਭਿਨੰਦਨ ‘ਵੀਰ ਚੱਕਰ’ ਨਾਲ ਸਨਮਾਨਿਤ appeared first on Daily Post Punjabi.



Previous Post Next Post

Contact Form