ਲੁਧਿਆਣਾ ਦੇ IG ਦਫ਼ਤਰ ‘ਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਮੈਨੇਜਰ ਤੋਂ ਹੋਵੇਗੀ ਪੁੱਛਗਿੱਛ

ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਣ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਮੈਨੇਜਰ ਡਾਕਟਰ ਪੀਆਰ ਨੈਨ ਨੂੰ ਤਲਬ ਕੀਤਾ ਹੈ।

ਲੁਧਿਆਣਾ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਇਸ ਐੱਸਆਈਟੀ ਦੇ ਮੁਖੀ ਹਨ ਅਤੇ ਉਨ੍ਹਾਂ ਦੇ ਲੁਧਿਆਣਾ ਦਫ਼ਤਰ ਵਿੱਚ ਸਵਾਲ ਜਵਾਬ ਕੀਤੇ ਜਾਣਗੇ। ਇਹ ਜਾਂਚ ਐੱਸਆਈਟੀ ਵੱਲੋਂ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਡੇਰਾ ਸੱਚਾ ਸੌਦਾ ਮੁਖੀ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਦੋ ਹਫ਼ਤੇ ਬਾਅਦ ਕੀਤੀ ਜਾ ਰਹੀ ਹੈ।

chairperson and manager of Dera
chairperson and manager of Dera

ਐੱਸਆਈਟੀ ਦੇ ਆਈਜੀ ਅਤੇ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੇ ਕਿਹਾ, “ਐੱਸਆਈਟੀ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਪੀਆਰ ਨੈਨ ਨੂੰ ਤਲਬ ਕੀਤਾ ਸੀ।” 9 ਨਵੰਬਰ ਨੂੰ ਸੁਨਾਰੀਆ ਜੇਲ੍ਹ ‘ਚ ਹੋਈ ਪੁੱਛਗਿੱਛ ਦੌਰਾਨ ਡੇਰਾ ਮੁਖੀ ਨੇ ਬੇਅਦਬੀ ਮਾਮਲੇ ‘ਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਸੀ ਕਿ ਡੇਰੇ ‘ਚ ਕੰਮਕਾਜ ਜਾਂ ਫ਼ੈਸਲੇ ਲੈਣ ‘ਚ ਉਸਦੀ ਕੋਈ ਭੂਮਿਕਾ ਨਹੀਂ ਹੈ। ਉਸਦੀ ਭੂਮਿਕਾ “ਸਤਿਸੰਗ” ਕਰਵਾਉਣ ਅਤੇ ਡੇਰਾ ਪੈਰੋਕਾਰਾਂ ਨੂੰ ਪ੍ਰਚਾਰ ਕਰਨ ਤੱਕ ਸੀਮਤ ਸੀ।

ਇਸ ਲਈ ਐੱਸਆਈਟੀ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਅਗਲੀ ਜਾਂਚ ਲਈ ਚੇਅਰਪਰਸਨ ਅਤੇ ਮੈਨੇਜਰ ਨੂੰ ਤਲਬ ਕੀਤਾ ਹੈ। ਦੋਸ਼ ਹੈ ਕਿ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਡੇਰਾ ਮੈਂਬਰਾਂ ਨੇ ਕਥਿਤ ਤੌਰ ‘ਤੇ ਅੰਜਾਮ ਦਿੱਤਾ ਸੀ। ਇਸ ਦੇ ਆਧਾਰ ‘ਤੇ ਡੇਰਾ ਮੁਖੀ ਨੂੰ ਜੁਲਾਈ 2020 ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਖ ਦੋਸ਼ੀ ਬਣਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਲੁਧਿਆਣਾ ਦੇ IG ਦਫ਼ਤਰ ‘ਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਮੈਨੇਜਰ ਤੋਂ ਹੋਵੇਗੀ ਪੁੱਛਗਿੱਛ appeared first on Daily Post Punjabi.



Previous Post Next Post

Contact Form