ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੌਤਮ ਗੰਭੀਰ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਆਈਐਸਆਈਐਸ ਕਸ਼ਮੀਰ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।
ਭਾਜਪਾ ਸਾਂਸਦ ਨੇ ਹੁਣ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਗੌਤਮ ਗੰਭੀਰ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੌਤਮ ਗੰਭੀਰ ਨੇ ਬੀਤੀ ਰਾਤ ਹੀ ਇਹ ਸ਼ਿਕਾਇਤ ਦਰਜ ਕਰਵਾਈ ਹੈ। ਗੌਤਮ ਗੰਭੀਰ ਦੇ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਆਈਐਸਆਈਐਸ ਕਸ਼ਮੀਰ ਨੇ ਉਨ੍ਹਾਂ ਨੂੰ ਫ਼ੋਨ ਅਤੇ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਕੀਤਾ ਜਾਰੀ
ਤੁਹਾਨੂੰ ਦੱਸ ਦੇਈਏ ਕਿ ਗੌਤਮ ਗੰਭੀਰ ਰਾਜਧਾਨੀ ਦਿੱਲੀ ਦੀ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਗੰਭੀਰ ਕ੍ਰਿਕਟ ਤੋਂ ਸਨਿਆਸ ਲੈਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਰਾਜਨੀਤੀ ਵਿੱਚ ਆਏ ਸਨ। ਗੌਤਮ ਗੰਭੀਰ ਦੋ ਵਿਸ਼ਵ ਕੱਪ ਜੇਤੂ ਟੀਮਾਂ ਦਾ ਹਿੱਸਾ ਰਹਿ ਚੁੱਕੇ ਹਨ, ਗੌਤਮ ਗੰਭੀਰ 2007 ਟੀ-20 ਵਿਸ਼ਵ ਕੱਪ ਅਤੇ 2011 ਵਿਸ਼ਵ ਕੱਪ ਵਿੱਚ ਇੱਕ ਵੱਡੇ ਸਟਾਰ ਸਨ ਅਤੇ ਉਨ੍ਹਾਂ ਨੇ ਦੋਵਾਂ ਫਾਈਨਲਾਂ ਵਿੱਚ ਮੈਚ ਜੇਤੂ ਪਾਰੀਆਂ ਖੇਡੀਆਂ ਸਨ।
ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ISIS ਕਸ਼ਮੀਰ ਨੇ ਗੌਤਮ ਗੰਭੀਰ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਘਰ ਦੀ ਸੁਰੱਖਿਆ ‘ਚ ਵੀ ਵਾਧਾ appeared first on Daily Post Punjabi.