ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ ਬੀਤੇ ਦਿਨ 1 ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ ਆਪਣੇ ਸੰਘਰਸ਼ ਨੂੰ ਅੱਗੇ ਵਧਾ ਰਹੇ ਹਨ।
ਇਸ ਵਿਚਕਾਰ ਹੁਣ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋਵੇਗੀ।
ਇਹ ਵੀ ਪੜ੍ਹੋ : ਮੈਕਸੀਕੋ ਸਿਟੀ ‘ਚ ਭਿਆਨਕ ਬੱਸ ਹਾਦਸਾ, 19 ਲੋਕਾਂ ਦੀ ਹੋਈ ਮੌਤ, 32 ਜ਼ਖਮੀ
ਇਸ ਤੋਂ ਇਲਾਵਾ ਤੋਮਰ ਨੇ ਕਿਹਾ ਕਿ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਰੱਖੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
The post ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨੀ, ‘MSP’ਤੇ ਵੀ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ appeared first on Daily Post Punjabi.