ਕਿਸਾਨਾਂ ਲਈ ਖੁਸ਼ਖਬਰੀ, PM ਮੋਦੀ ਨੇ MSP ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਸਰਕਾਰ ਜਲਦ ਹੀ ਐੱਮ. ਐੱਸ. ਪੀ. ਲੈ ਕੇ ਵੱਡਾ ਐਲਾਨ ਕਰਨ ਜਾ ਰਹੀ ਹੈ। ਦੇਸ਼ ਦੇ ਨਾਂ ਆਪਣੇ ਸੰਬੋਧਨ ਪੀ. ਐੱਮ. ਮੋਦੀ ਨੇ ਐੱਮ. ਐੱਸ. ਪੀ. ਨੂੰ ਹੋਰ ਵੱਧ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ।

PM ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਖਾਸ ਕਰਕੇ ਛੋਟੇ ਕਿਸਾਨਾਂ ਦੇ ਕਲਿਆਣ ਲਈ, ਦੇਸ਼ ਦੇ ਖੇਤੀ ਜਗਤ ਦੇ ਹਿੱਤ ਵਿਚ, ਪਿੰਡ ਗਰੀਬ ਦੇ ਉੱਜਵਲ ਭਵਿੱਖ ਲਈ ਪੂਰੀ ਸੱਚੀ ਨਿਸ਼ਠਾ ਨਾਲ, ਕਿਸਾਨਾਂ ਪ੍ਰਤੀ ਸਮਰਪਣ ਭਾਵਨਾ ਨਾਲ, ਨੇਕ ਨੀਅਤ ਨਾਲ ਇਹ ਕਾਨੂੰਨ ਲੈ ਕੇ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

ਕਿਸਾਨਾਂ ਦਾ ਇੱਕ ਵਰਗ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।

The post ਕਿਸਾਨਾਂ ਲਈ ਖੁਸ਼ਖਬਰੀ, PM ਮੋਦੀ ਨੇ MSP ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ appeared first on Daily Post Punjabi.



Previous Post Next Post

Contact Form