ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਟਵੀਟ ਕਰਕੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਗੁਰਪੁਰਬ 19 ਤਾਰੀਖ਼ ਨੂੰ ਹੈ। ਪੰਜਾਬ ਦੇ ਭਾਜਪਾ ਆਗੂਆਂ ਨੇ ਸਰਕਾਰ ਨੂੰ ਅਜਿਹਾ ਫੈਸਲਾ ਲੈਣ ਲਈ ਮਨਾਉਣ ਲਈ ਹਾਲ ਹੀ ਵਿੱਚ ਦਿੱਲੀ ਵਿੱਚ ਚੋਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾ 9 ਨਵੰਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਦਮ ਚੁੱਕਦਿਆਂ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਕਰਤਾਰਪੁਰ ਲਾਂਘੇ ਨੂੰ ਖੋਲਿਆ ਸੀ। ਇਸ ਕੋਰੀਡੋਰ ਦਾ ਉਦਘਾਟਨ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
The post ਵੱਡੀ ਖੁਸ਼ਖਬਰੀ ! PM ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਦਿੱਤੀ ਮਨਜ਼ੂਰੀ appeared first on Daily Post Punjabi.