ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦਿਆਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਹੁਣ ਤਿੰਨੋਂ ਖੇਤੀ ਕਾਨੂੰਨ ਰੱਦ ਹੋਣਗੇ। ਪੀਐੱਮ ਮੋਦੀ ਨੇ ਕਿਹਾ, ‘ਅੱਜ ਹੀ ਸਰਕਾਰ ਨੇ ਖੇਤੀਬਾੜੀ ਸੈਕਟਰ ਨਾਲ ਜੁੜਿਆ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਜ਼ੀਰੋ ਬਜਟ ਖੇਤੀ ਯਾਨੀ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਗਿਆਨਕ ਢੰਗ ਨਾਲ ਫਸਲੀ ਤਰੀਕਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਗਿਆ ਹੈ।
ਦੇਸ਼ ਨੂੰ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਮਐੱਸ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ‘ਐੱਮਐੱਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ, ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੇ ਸਾਰੇ ਵਿਸ਼ਿਆਂ ‘ਤੇ ਫੈਸਲੇ ਲੈਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਵਿੱਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨ, ਖੇਤੀ ਵਿਗਿਆਨੀ, ਖੇਤੀ ਅਰਥ ਸ਼ਾਸਤਰੀ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
The post PM ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੇਂਦਰ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਲਿਆ ਫੈਸਲਾ appeared first on Daily Post Punjabi.