PM ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਭੜਕੀ ਕੰਗਨਾ ਰਣੌਤ, ‘ਭਾਰਤ ਨੂੰ ਦੱਸਿਆ ਜੇਹਾਦੀ ਦੇਸ਼’

ਅਕਸਰ ਹੀ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਕੰਗਨਾ ਰਣੌਤ ਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ।

kangana ranaut on farm laws withdrawn
kangana ranaut on farm laws withdrawn

ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਨਾਰਾਜ਼ ਕੰਗਨਾ ਨੇ ਭਾਰਤ ਨੂੰ ‘ਜੇਹਾਦੀ ਰਾਸ਼ਟਰ’ ਦੱਸਿਆ ਹੈ। ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪੀਐਮ ਮੋਦੀ ਨੇ ਅੱਜ ਸਾਰੇ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਕੰਗਨਾ ਦਾ ਟਵਿੱਟਰ ਅਕਾਊਂਟ ਸਸਪੈਂਡ ਹੈ ਪਰ ਉਹ ਲਗਾਤਾਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰਕੇ ਜ਼ਹਿਰੀਲੇ ਬਿਆਨ ਦੇ ਰਹੀ ਹੈ। ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਅਤੇ ਸ਼ਰਮਨਾਕ ਦੱਸਦੇ ਹੋਏ ਕੰਗਨਾ ਨੇ ਲਿਖਿਆ, ”ਜੇਕਰ ਸੜਕਾਂ ‘ਤੇ ਲੋਕ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਕਾਨੂੰਨ ਬਣਾਉਣ ਲੱਗਦੇ ਹਨ ਤਾਂ ਇਹ ਜੇਹਾਦੀ ਦੇਸ਼ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈਆਂ ਜੋ ਇਹ ਚਾਹੁੰਦੇ ਸਨ।”

ਇਹ ਵੀ ਪੜ੍ਹੋ : ਸੋਨੂੰ ਸੂਦ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਦੱਸਿਆ ਸ਼ਾਨਦਾਰ, ਟਵੀਟ ਕਰ ਕਹੀ ਇਹ ਵੱਡੀ ਗੱਲ

ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post PM ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਭੜਕੀ ਕੰਗਨਾ ਰਣੌਤ, ‘ਭਾਰਤ ਨੂੰ ਦੱਸਿਆ ਜੇਹਾਦੀ ਦੇਸ਼’ appeared first on Daily Post Punjabi.



Previous Post Next Post

Contact Form