1984 ਸਿੱਖ ਕਤਲੇਆਮ ਦੇ 73 ਪੀੜ੍ਹਤ ਪਰਿਵਾਰਾਂ ਨੂੰ ਜਲਦ ਮਿਲਣਗੀਆਂ ਨੌਕਰੀਆਂ : ਸਿਰਸਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ 1984 ਸਿੱਖ ਕਤਲੇਆਮ ਦੇ ਪੀੜਤ 114 ਪਰਿਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੀ ਬਕਾਇਆ ਰਹਿਂਦੀ ਐਕਸਗ੍ਰੇਸ਼ੀਆ ਮੁਆਵਜ਼ਾ ਰਾਸ਼ੀ ਮਿਲ ਜਾਵੇਗੀ। ਇਸੇ ਤਰ੍ਹਾਂ 73 ਪਰਿਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੇ ਮੈਂਬਰਾਂ ਵਾਸਤੇ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਜਾਣਗੇ। ਇਸ ਮਾਮਲੇ ਵਿੱਚ ਡਵੀਜ਼ਨਲ ਕਮਿਸ਼ਨਰ ਦਿੱਲੀ ਸੰਜੀਵ ਖਿਰਵਾਰ ਨਾਲ ਮੀਟਿੰਗ ਕਰਨ ਮਗਰੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਪੀੜ੍ਹਤ ਪਰਿਵਾਰਾਂ ਦਾ ਐਕਸਗ੍ਰੇਸ਼ੀਆ ਮੁਆਵਜ਼ਾ ਬਕਾਇਆ ਹੋਣ ਦਾ ਮਾਮਲਾ ਚੁੱਕਿਆ ਸੀ।

ਵੀਡੀਓ ਲਈ ਕਲਿੱਕ ਕਰੋ -:

This image has an empty alt attribute; its file name is 11-11.gif

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

This image has an empty alt attribute; its file name is 1-64-1024x576.jpg

ਇਸ ਦੇ ਜਵਾਬ ਵਿੱਚ ਡਵੀਜ਼ਨਲ ਕਮਿਸ਼ਨ ਨੇ ਉਨ੍ਹਾਂ ਨੂੰ ਦਸਿਆ ਹੈ ਕਿ ਐਕਸਗ੍ਰੇਸ਼ੀਆ ਦੀਆਂ 114 ਫਾਈਲਾਂ ਕਲੀਅਰ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ ਬਿਨ੍ਹਾਂ ਹੋਰ ਦੇਰੀ ਦੇ ਮੁਆਵਜ਼ਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਵੀ ਚੁੱਕਿਆ, ਜਿਸ ‘ਤੇ ਸੰਜੀਵ ਖੀਰਵਾਰ ਨੇ ਦੱਸਿਆ ਕਿ 73 ਪਰਿਵਾਰਾਂ ‘ਚੋਂ ਕੁਝ ਪਰਿਵਾਰਾਂ ਲਈ ਨੌਕਰੀ ਦੀਆਂ ਚਿੱਠੀਆਂ ਤੁਰੰਤ ਭੇਜੀਆਂ ਜਾ ਰਹੀਆਂ ਹਨ ਜਦੋਂ ਕਿ ਬਾਕੀ ਰਹਿਂਦੇ ਪਰਿਵਾਰਾਂ ਲਈ ਵੀ ਚਿੱਠੀਆਂ ਜਲਦੀ ਹੀ ਭੇਜ ਦਿੱਤੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਕੇਸਾਂ ਦੀ ਪੈਰਵਈ ਕਰ ਰਹੇ ਹਨ ਅਤੇ ਉਹ ਯਕੀਨੀ ਬਣਾਉਣਗੇ ਕਿ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ।

The post 1984 ਸਿੱਖ ਕਤਲੇਆਮ ਦੇ 73 ਪੀੜ੍ਹਤ ਪਰਿਵਾਰਾਂ ਨੂੰ ਜਲਦ ਮਿਲਣਗੀਆਂ ਨੌਕਰੀਆਂ : ਸਿਰਸਾ appeared first on Daily Post Punjabi.



Previous Post Next Post

Contact Form