ਦਿੱਲੀ ‘ਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਦੇਸ਼ ਵਿੱਚ ਇਸ ਦੇ ਨਾਲ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਸਰਕਾਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਕੋਰੋਨਾ ਦੇ ਡੈਲਟਾ ਵੇਰੀਐਂਟ ਤੋਂ ਵੀ ਪੰਜ ਗੁਣਾ ਵੱਧ ਖਤਰਨਾਕ ਹੈ।
ਦਿੱਲੀ ਦੇ ਸਿਹਤ ਮੰਤਰੀ ਸਤਿਏਂਦਰ ਜੈਨ ਨੇ ਦੱਸਿਆ ਕਿ ਇਹ ਵਿਅਕਤੀ ਤੰਜਾਨੀਆ ਤੋਂ ਵਾਪਿਸ ਆਇਆ ਸੀ। ਏਅਰਪੋਰਟ ‘ਤੇ ਜਾਂਚ ਤੋਂ ਬਾਅਦ ਉਸ ਦੇ ਓਮੀਕ੍ਰੋਨ ਤੋਂ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਸ ਨੂੰ ਦਿੱਲੀ ਦੇ LNJP ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਤੋਂ ਸ਼ਨੀਵਾਰ ਨੂੰ ਗੁਜਰਾਤ ਦੇ ਜਾਮਨਗਰ ਤੇ ਮੁੰਬਈ ਵਿੱਚ ‘ਓਮੀਕ੍ਰੋਨ’ ਤੋਂ ਸੰਕ੍ਰਮਿਤ ਦੋ ਲੋਕ ਮਿਲੇ ਸਨ। ਬੇਂਗਲੁਰੂ, ਮੁੰਬਈ ਤੇ ਜਾਮਨਗਰ ਮਾਮਲਿਆਂ ਨੂੰ ਮਿਲਾ ਕੇ ਹੁਣ ਤੱਕ ਦੇਸ਼ ਵਿੱਚ ਪੰਜ ਕੇਸ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਨਵੇਂ DGP ਦੀ ਨਿਯੁਕਤੀ ਨੂੰ ਲੈ ਕੇ ਵੱਡਾ ਝਟਕਾ, ਸਿੱਧੂ-CM ਚੰਨੀ ਵਿਚਾਲੇ ਫਿਰ ਖੜਕੂ
ਦੱਸ ਦੇਈਏ ਕਿ ਤੇਜ਼ੀ ਨਾਲ ਫੈਲਣ ਵਾਲੇ ਕੋਰੋਨਾ ਦੇ ਇਸ ਨਵੇਂ ਰੂਪ ਤੋਂ ਬਚਾਅ ਲਈ ਪੁੱਡੂਚੇਰੀ ਵਿੱਚ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
The post ਦਿੱਲੀ ‘ਚ ਮਿਲਿਆ ਡੈਲਟਾ ਤੋਂ 5 ਗੁਣਾ ਖਤਰਨਾਕ ਓਮੀਕ੍ਰੋਨ ਦਾ ਪਹਿਲਾ ਮਾਮਲਾ, ਲੋਕਾਂ ‘ਚ ਦਹਿਸ਼ਤ appeared first on Daily Post Punjabi.