ਘਰ ਪਰਤ ਰਹੇ ਕਿਸਾਨਾਂ ਨਾਲ ਹਾਦਸਾ: ਨੈਸ਼ਨਲ ਹਾਈਵੇਅ 9 ‘ਤੇ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ

ਟਿੱਕਰੀ ਬਾਰਡਰ ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ਵਿੱਚ ਹਾਦਸਾ ਵਾਪਰ ਗਿਆ। ਇਹ ਹਾਦਸਾ ਅੱਜ (ਸ਼ਨੀਵਾਰ) ਸਵੇਰੇ ਕਰੀਬ 7 ਵਜੇ ਨੈਸ਼ਨਲ ਹਾਈਵੇਅ 9 ‘ਤੇ ਹਿਸਾਰ ‘ਚ ਵਾਪਰਿਆ। ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਕਿਸਾਨ ਜ਼ਖਮੀ ਹੋ ਗਏ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

Accident with farmers returning
Accident with farmers returning

ਪ੍ਰਾਪਤ ਜਾਣਕਾਰੀ ਅਨੁਸਾਰ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਕਿਸਾਨ ਨੈਸ਼ਨਲ ਹਾਈਵੇਅ 9 ਰਾਹੀਂ ਪੰਜਾਬ ਵੱਲ ਜਾ ਰਹੇ ਸਨ। ਜਦੋਂ ਕਿਸਾਨਾਂ ਦਾ ਕਾਫ਼ਲਾ ਹਿਸਾਰ ਦੇ ਬਗਲਾ ਰੋਡ ਮੋੜ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ Pb22k8852 ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੱਕ ਦੀ ਟੱਕਰ ਕਾਰਨ ਟਰਾਲੀ ਮੌਕੇ ‘ਤੇ ਹੀ ਪਲਟ ਗਈ, ਜਿਸ ਕਾਰਨ ਮੁਕਤਸਰ ਸਾਹਿਬ ਦੇ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੀਤਾ ਸਿੰਘ ਉਮਰ 38 ਸਾਲ ਦੀ ਮੌਤ ਹੋ ਗਈ। ਜ਼ਖ਼ਮੀਆਂ ਵਿੱਚ ਅਜੇ ਪ੍ਰੀਤ ਉਮਰ 38 ਸਾਲ, ਗੋਗਾ ਉਮਰ 60 ਤੋਂ 65 ਸਾਲ ਅਤੇ ਦਾਰਾ ਸਿੰਘ ਉਮਰ 55 ਸਾਲ ਸ਼ਾਮਲ ਹਨ। ਜ਼ਖਮੀਆਂ ਨੂੰ ਹਿਸਾਰ ਦੇ ਚੂਡਾਮਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਘਰ ਪਰਤ ਰਹੇ ਕਿਸਾਨਾਂ ਨਾਲ ਹਾਦਸਾ: ਨੈਸ਼ਨਲ ਹਾਈਵੇਅ 9 ‘ਤੇ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ appeared first on Daily Post Punjabi.



Previous Post Next Post

Contact Form