ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਨੇ ਐਤਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਵੱਲੋਂ ਦਿੱਤੇ ਧਰਨੇ ਵਿੱਚ ਹਿੱਸਾ ਲੈਣ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਕਾਂਗਰਸੀ ਆਗੂ ਨੂੰ ਗੰਭੀਰਤਾ (ਸੀਰੀਅਸ) ਨਾਲ ਨਹੀਂ ਲੈਂਦੇ।

ਇੱਕ ਰਿਪੋਰਟ ‘ਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ, “ਪਹਿਲਾਂ ਵੀ ਮੈਂ ਕਿਹਾ ਸੀ ਕਿ ਸਿੱਧੂ ਪੰਜਾਬ ਦੀ ਰਾਜਨੀਤੀ ਦੀ ਰਾਖੀ ਸਾਵੰਤ ਹੈ। ਉਹ ਨਾਟਕ ਕਰਨਾ ਜਾਣਦੇ ਹਨ। ਉਨ੍ਹਾਂ ‘ਤੇ ਗੰਭੀਰ ਚਰਚਾ ਦੀ ਲੋੜ ਨਹੀਂ ਹੈ। ਉਨ੍ਹਾਂ ‘ਤੇ ਟਿੱਪਣੀ ਕਰਨਾ ਵੀ ਬੇਕਾਰ ਹੈ ਅਤੇ ਮੈਂ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ।” ਆਮ ਆਦਮੀ ਪਾਰਟੀ ਦੇ ਬੁਲਾਰੇ ਦੀ ਇਹ ਟਿੱਪਣੀ ਸਿੱਧੂ ਵੱਲੋਂ ਐਤਵਾਰ ਨੂੰ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਆਈ ਹੈ। ਗੈਸਟ ਟੀਚਰ ਦਿੱਲੀ ਸਰਕਾਰ ਤੋਂ ਆਪਣੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ।
ਇਹ ਵੀ ਪੜ੍ਹੋ : ਤਿਰੰਗੇ ਨਾਲ ਰੁਸ਼ਨਾਇਆ ਲੁਧਿਆਣਾ, ਜਗਰਾਉਂ ਪੁਲ ‘ਤੇ ਲਹਿਰਾਇਆ 100 ਫੁੱਟ ਉੱਚਾ ਰਾਸ਼ਟਰੀ ਝੰਡਾ
ਮੀਡੀਆ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਸੀ, “ਇੱਥੇ 22,000 ਗੈਸਟ ਟੀਚਰ ਕੈਦੀ ਮਜ਼ਦੂਰਾਂ ਵਜੋਂ ਕੰਮ ਕਰ ਰਹੇ ਹਨ।” ਪੰਜਾਬ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਚੱਢਾ ਨੇ ਕਿਹਾ, “ਉਹ ਆਪਿਸ ਵਿੱਚ ਲੜ ਰਹੇ ਨੇ। ਕਾਂਗਰਸ ਆਪਣੀ ਹੀ ਪਾਰਟੀ ਦੀ ਵਿਰੋਧੀ ਧਿਰ ਹੈ।”
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਨਵਜੋਤ ਸਿੱਧੂ ਦੇ ਧਰਨੇ ‘ਤੇ ਬੋਲੇ ‘AAP’ ਨੇਤਾ ਰਾਘਵ ਚੱਢਾ- ‘ਮੈਂ ਉਨ੍ਹਾਂ ਨੂੰ ਸੀਰੀਅਸ ਨਹੀਂ ਲੈਂਦਾ…’ appeared first on Daily Post Punjabi.