ਗੁਰਦਾਸਪੁਰ ਸਦਰ ਪੁਲਿਸ ਨੇ ਟਿਫਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਕੀਤੇ ਬਰਾਮਦ

ਗੁਰਦਾਸਪੁਰ ਸਦਰ ਪੁਲਿਸ ਨੇ ਪਿੰਡ ਸਲੀਮਪੁਰ ਅਫਗਾਨ ਤੋਂ ਟਿਫਨ ਬੰਬ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਸੀਨੀਅਰ ਅਧਿਕਾਰੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ।

Gurdaspur Sadar Police
Gurdaspur Sadar Police

ਪੰਜਾਬ ਦੀ ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਟਿਫਿਨ ਬੰਬ ਅਤੇ ਭਾਰੀ ਮਾਤਰਾ ਵਿੱਚ ਵਿਸਫੋਟਕ ਵੀ ਬਰਾਮਦ ਕੀਤਾ ਹੈ। ਦੂਜੇ ਪਾਸੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮੁੱਖ ਦੋਸ਼ੀ ਦੀ ਭਾਲ ਜਾਰੀ ਹੈ।

Gurdaspur Sadar Police
Gurdaspur Sadar Police

ਪਾਕਿਸਤਾਨ ਤੋਂ ਹਥਿਆਰ ਲਿਆ ਕੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਤੀਜੇ ਦੋਸ਼ੀ ਨੂੰ ਗੁਰਦਾਸਪੁਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਸੂਤਰਾਂ ਅਨੁਸਾਰ ਮੁਲਜ਼ਮ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Gurdaspur Sadar Police
Gurdaspur Sadar Police

ਮੁਲਜ਼ਮ ਦੀ ਪਛਾਣ ਸੋਨੂੰ ਪੁੱਤਰ ਗੁਰਬਚਨ ਸਿੰਘ ਵਾਸੀ ਅਬਦੁੱਲਾਪੁਰ ਥਾਣਾ ਟਾਂਡਾ (ਹੁਸ਼ਿਆਰਪੁਰ) ਵਜੋਂ ਹੋਈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਕੋਲੋਂ ਰਿਮਾਂਡ ਮਗਰੋਂ ਹੈਂਡ ਗ੍ਰੇਨੇਡ ਅਤੇ ਗ੍ਰਿਫ਼ਤਾਰੀ ਸਮੇਂ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਗੁਰਦਾਸਪੁਰ ਸਦਰ ਪੁਲਿਸ ਨੇ ਟਿਫਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਕੀਤੇ ਬਰਾਮਦ appeared first on Daily Post Punjabi.



source https://dailypost.in/news/punjab/gurdaspur-sadar-police/
Previous Post Next Post

Contact Form