ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ, 2019 ‘ਤੇ ਸਾਂਝੀ ਕਮੇਟੀ ਅੱਜ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਓਮੀਕਰੋਨ ਦੇ ਨਵੇਂ ਵੇਰੀਐਂਟ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਮੁਅੱਤਲ ਸੰਸਦ ਮੈਂਬਰਾਂ ਦੇ ਮਾਮਲੇ ‘ਤੇ ਸਰਕਾਰ ਖਿਲਾਫ ਹਮਲਾਵਰ ਹੈ। ਕੱਲ੍ਹ ਕਾਂਗਰਸ ਨੇ ਆਪਣੇ ਰਾਜ ਸਭਾ ਮੈਂਬਰਾਂ ਨੂੰ ਵੀਰਵਾਰ ਸਦਨ ਵਿੱਚ ਹਾਜ਼ਰ ਰਹਿਣ ਲਈ ਬੁੱਧਵਾਰ ਨੂੰ ਇੱਕ ਵ੍ਹਿਪ ਜਾਰੀ ਕੀਤਾ ਸੀ।

ਪਾਰਟੀ ਦੇ ਚੀਫ਼ ਵ੍ਹਿਪ ਜੈਰਾਮ ਰਮੇਸ਼ ਅਨੁਸਾਰ ਰਾਜ ਸਭਾ ਵਿੱਚ ਅੱਜ ਅਹਿਮ ਮੁੱਦੇ ਚਰਚਾ ਲਈ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸਵੇਰੇ 11 ਵਜੇ ਤੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੱਕ ਸਦਨ ਵਿੱਚ ਹਾਜ਼ਰ ਰਹਿਣ ਦੀ ਬੇਨਤੀ ਕੀਤੀ ਗਈ ਹੈ। ਦੱਸ ਦੇਈਏ ਕਿ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ, ਪਰ ਸਰਕਾਰ ਜ਼ੋਰ ਦੇ ਰਹੀ ਹੈ ਕਿ ਉਹ ਪਹਿਲਾਂ ਸਦਨ ਵਿੱਚ ਮੁਆਫੀ ਮੰਗੇ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ‘ਤੇ ਅੱਜ ਪੇਸ਼ ਹੋਵੇਗੀ ਰਿਪੋਰਟ, ਓਮੀਕਰੋਨ ‘ਤੇ ਹੋ ਸਕਦੀ ਹੈ ਚਰਚਾ appeared first on Daily Post Punjabi.