ਵੱਡੀ ਖਬਰ : ਰੈਜ਼ੀਡੈਂਟ ਡਾਕਟਰਾਂ ਨੇ ਪੂਰੇ ਦੇਸ਼ ‘ਚ ਐਮਰਜੈਂਸੀ ਸੇਵਾਵਾਂ ਦੇ ਬਾਈਕਾਟ ਦਾ ਕੀਤਾ ਐਲਾਨ

NEET PG ਕਾਊਂਸਲਿੰਗ ‘ਚ ਹੋ ਰਹੀ ਦੇਰੀ ਦੇ ਖਿਲਾਫ ਹੁਣ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਤੋਂ ਐਮਰਜੈਂਸੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਰੈਜ਼ੀਡੈਂਟ ਡਾਕਟਰਾਂ ਨੇ ਕਿਹਾ ਕਿ ਉਹ ਦੇਸ਼ ਭਰ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਦੀਆਂ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨਗੇ।

doctors strike resident doctors announce
doctors strike resident doctors announce

ਇਸ ਦੇ ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੇ ਇਸ ਫੈਸਲੇ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੈਜ਼ੀਡੈਂਟ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਓਪੀਡੀ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਮੰਗਾਂ ਪੂਰੀਆਂ ਨਾ ਹੁੰਦਿਆਂ ਦੇਖ ਹੁਣ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਧਰਨੇ ‘ਤੇ ਬੋਲੇ ‘AAP’ ਨੇਤਾ ਰਾਘਵ ਚੱਢਾ- ‘ਮੈਂ ਉਨ੍ਹਾਂ ਨੂੰ ਸੀਰੀਅਸ ਨਹੀਂ ਲੈਂਦਾ…’

ਰੈਜ਼ੀਡੈਂਟ ਡਾਕਟਰਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ, ‘ਨੀਟ-ਪੀਜੀ ਕਾਊਂਸਲਿੰਗ ਜਲਦੀ ਕਰਵਾਈ ਜਾਵੇ ਨਹੀਂ ਤਾਂ ਉਹ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨਗੇ।’ ਫੋਰਡਾ ਨੇ ਕਿਹਾ ਕਿ, “ਇਹ ਫੈਸਲਾ ਰਾਸ਼ਟਰੀ ਅਤੇ ਰਾਜ ਆਰਡੀਏ ਦੇ ਸਹਿਯੋਗ ਨਾਲ ਲਿਆ ਗਿਆ ਹੈ।” ਫੋਰਡਾ ਦੀ ਤਰਫੋਂ ਅੱਗੇ ਕਿਹਾ ਗਿਆ ਕਿ, “ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਵੇਂ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।” ਰੈਜ਼ੀਡੈਂਟ ਡਾਕਟਰਾਂ ਨੇ ਕਾਉਂਸਲਿੰਗ ਵਿੱਚ ਦੇਰੀ ਦੇ ਰੋਸ ਵਜੋਂ ਦਿੱਲੀ ਦੇ ਤਿੰਨ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਉਨ੍ਹਾਂ ਦਾ ਧਰਨਾ 27 ਨਵੰਬਰ ਤੋਂ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਵੱਡੀ ਖਬਰ : ਰੈਜ਼ੀਡੈਂਟ ਡਾਕਟਰਾਂ ਨੇ ਪੂਰੇ ਦੇਸ਼ ‘ਚ ਐਮਰਜੈਂਸੀ ਸੇਵਾਵਾਂ ਦੇ ਬਾਈਕਾਟ ਦਾ ਕੀਤਾ ਐਲਾਨ appeared first on Daily Post Punjabi.



Previous Post Next Post

Contact Form