ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਸਵੇਰੇ 11.30 ਵਜੇ ਸਿੰਘੂ ਬਾਰਡਰ ‘ਤੇ ਹੋਣ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਅੰਦੋਲਨ ਨੂੰ ਤੇਜ਼ ਕਰਨ ਲਈ ਅੱਜ ਵੱਡਾ ਐਲਾਨ ਕਰ ਸਕਦੀਆਂ ਹਨ।

ਇਸ ਤੋਂ ਪਹਿਲਾਂ ਸ਼ਨੀਵਾਰ 5 ਦਸੰਬਰ ਨੂੰ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਅੱਜ ਯਾਨੀ 7 ਦਸੰਬਰ ਦਾ ਅਲਟੀਮੇਟਮ ਦਿੱਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਕਿਸਾਨਾਂ ਦੀ ਕਮੇਟੀ ਬਣਾਈ ਸੀ। ਪਰ ਹੁਣ ਤੱਕ ਸਰਕਾਰ ਨਾਲ ਗੱਲਬਾਤ ਦਾ ਕੋਈ ਸੱਦਾ ਨਹੀਂ ਆਇਆ ਹੈ। ਇਸ ਲਈ ਅੱਜ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ।
ਕਿਸਾਨਾਂ ਨੇ ਘਰ ਵਾਪਸੀ ਨੂੰ ਲੈ ਕੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ, ਪਿਛਲੇ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਦਰਜ ਕੀਤੇ ਗਏ ਕੇਸ ਵਾਪਿਸ ਲੈਣ ਵਰਗੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਰੱਖਣਗੇ। ਅੰਦੋਲਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਡੇ ਕੋਲ ਜਿਹੜੇ ਮੁੱਦੇ ਹਨ, ਜਿਨ੍ਹਾਂ ‘ਤੇ ਗੱਲ ਕਰਨ ਲਈ ਅਸੀਂ ਇਹ ਕਮੇਟੀ ਬਣਾਈ ਸੀ, ਸਰਕਾਰ ਨੇ ਅਜੇ ਤੱਕ ਸਾਨੂੰ ਗੱਲ ਕਰਨ ਲਈ ਨਹੀਂ ਬੁਲਾਇਆ। ਕਿਸਾਨਾਂ ਵਿਰੁੱਧ ਦਰਜ ਕੇਸਾਂ ਦੀ ਵਾਪਸੀ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੀ ਗੱਲ ਅਜੇ ਬਾਕੀ ਹੈ। ਜੇਕਰ ਸਰਕਾਰ ਨੇ ਗੱਲ ਨਾ ਕੀਤੀ ਤਾਂ ਅੰਦੋਲਨ ਨੂੰ ਮੁੜ ਲੀਹ ‘ਤੇ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਅੰਦੋਲਨ ਨੂੰ ਲੈ ਕੇ ਹੋ ਸਕਦਾ ਹੈ ਵੱਡਾ ਫੈਸਲਾ appeared first on Daily Post Punjabi.