ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਦਰਅਸਲ, ਬਠਿੰਡਾ ਪੁਲਿਸ ਵੱਲੋਂ ਸਾਈਬਰ ਸੈੱਲ ਨੂੰ ਧਮਕੀ ਦੇਣ ਵਾਲੇ ਵਿਅਕਤੀ ਦਾ ਬਿਊਰਾ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਕੰਗਨਾ ਨੂੰ ਧਮਕੀ ਦੇਣ ਵਾਲੇ ਮਨਪ੍ਰੀਤ ਸਿੰਘ ਨੇ ਫੇਸਬੁੱਕ ਅਕਾਊਂਟ ’ਤੇ ਆਪਣਾ ਕਾਰੋਬਾਰ ਹੋਣ ਦੀ ਗੱਲ ਦਰਜ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਅਕਾਊਂਟ ‘ਤੇ ‘ਕਿਸਾਨ ਮਜ਼ਦੂਰ ਏਕਤਾ’ ਦੀ ਪ੍ਰੋਫਾਈਲ ਫੋਟੋ ਵੀ ਲੱਗੀ ਹੋਈ ਹੈ।
ਇਹ ਵੀ ਪੜ੍ਹੋ: USA ‘ਚ ਮਿਲਿਆ ਕੋਰੋਨਾ ਓਮੀਕ੍ਰੋਨ ਦਾ ਪਹਿਲਾ ਮਾਮਲਾ, ਹਵਾਈ ਯਾਤਰਾ ‘ਤੇ ਸਖ਼ਤੀ ਹੋਣ ਦਾ ਖਦਸ਼ਾ
ਦੱਸ ਦੇਈਏ ਕਿ ਬੀਤੇ ਦਿਨੀਂ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਅਦਾਕਾਰਾ ਵੱਲੋਂ ਪੁਲਿਸ ਕੋਲ FIR ਦਰਜ ਕਰਵਾਈ ਗਈ ਸੀ ਤੇ ਇਸ ਦੀ FIR ਕਾਪੀ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਸੀ।
ਕੰਗਨਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ ਕਿ ਮੈਨੂੰ ਕੁਝ ਤਾਕਤਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਸਨੇ ਦੱਸਿਆ ਸੀ ਕਿ ਬਠਿੰਡਾ ਦੇ ਇੱਕ ਵਿਅਕਤੀ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਉਸਨੇ ਕਿਹਾ ਸੀ ਕਿ ਉਹ ਅਜਿਹੇ ਗਿੱਦੜਾਂ ਜਾਂ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੀ । ਮੈਂ ਦੇਸ਼ ਖਿਲਾਫ ਸਾਜ਼ਿਸਾ ਰਚਣ ਵਾਲੇ ਤੇ ਅੱਤਵਾਦੀ ਤਾਕਤਾਂ ਖਿਲਾਫ ਬੋਲਦੀ ਹਾਂ ਤੇ ਬੋਲਦੀ ਰਹਾਂਗੀ । ਫਿਰ ਉਹ ਚਾਹੇ ਉਹ ਕੋਈ ਵੀ ਹੋਵੇ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਬਠਿੰਡਾ ਪੁਲਿਸ ਨੇ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸ਼ਖਸ ਖਿਲਾਫ ਵਿੱਢੀ ਕਾਰਵਾਈ appeared first on Daily Post Punjabi.