ਕਿਸਾਨਾਂ ਦਾ ਫਤਿਹ ਮਾਰਚ, ਮਹੀਨਿਆਂ ਦੇ ਸੰਘਰਸ਼ ਤੋਂ ਬਾਅਦ ‘ਜਿੱਤ ਕੇ’ ਘਰ ਪਰਤ ਰਹੇ ਨੇ ਕਿਸਾਨ

ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ 15 ਮਹੀਨਿਆਂ ਤੋਂ ਡਟੇ ਕਿਸਾਨ ਸ਼ਨੀਵਾਰ ਨੂੰ ਆਪਣਾ ਅੰਦੋਲਨ ਖਤਮ ਕਰ ਵਾਪਿਸ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਫਤਿਹ ਮਾਰਚ ਵੀ ਕੱਢਿਆ ਜਾ ਰਿਹਾ ਹੈ।

farmer victory march kisan
farmer victory march kisan

ਕਿਸਾਨਾਂ ਦੇ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਲਈ ਮਜਬੂਰ ਕਰ ਦਿੱਤਾ। ਅੰਦੋਲਨ ਖਤਮ ਹੋਣ ਤੋਂ ਬਾਅਦ ਹੁਣ ਕਿਸਾਨ ਧਰਨੇ ਵਾਲੀ ਥਾਂ ਤੋਂ ਆਪਣੀਆਂ ਅਸਥਾਈ ਰਿਹਾਇਸ਼ਾਂ ਨੂੰ ਹਟਾ ਰਹੇ ਹਨ। ਅੰਦੋਲਨ ਦੌਰਾਨ ਕਿਸਾਨਾਂ ਨੂੰ ਕਦੇ ‘ਅੱਤਵਾਦੀ’ ਅਤੇ ਕਦੇ ‘ਖਾਲਿਸਤਾਨੀ’ ਕਿਹਾ ਗਿਆ, ਪਰ ਕਿਸਾਨਾਂ ਨੇ ਹਿੰਮਤ ਨਹੀਂ ਹਾਰੀ ਅਤੇ ਸਰਕਾਰ ਨੂੰ ਉਨ੍ਹਾਂ ਦੇ ਸਾਹਮਣੇ ਕਾਨੂੰਨ ਵਾਪਿਸ ਲੈਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਫਤਹਿ ਮਾਰਚ ਸਿੰਘੂ ਬਾਰਡਰ ਤੋਂ ਪੰਜਾਬ ਲਈ ਰਵਾਨਾ

ਦੱਸਿਆ ਜਾ ਰਿਹਾ ਹੈ ਕਿ ਟਰੈਕਟਰਾਂ ‘ਤੇ ਘਰ-ਘਰ ਜਾ ਰਹੇ ਕਿਸਾਨਾਂ ਨੂੰ ਵਧਾਈ ਦੇਣ ਲਈ ਹਾਈਵੇਅ ਦੇ ਸਾਈਡਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਫਤਿਹ ਮਾਰਚ ਸ਼ੁਰੂ ਵਿੱਚ ਸ਼ੁੱਕਰਵਾਰ ਲਈ ਯੋਜਨਾਬੱਧ ਕੀਤਾ ਗਿਆ ਸੀ, ਪਰ ਤਾਮਿਲਨਾਡੂ ਵਿੱਚ ਵਾਪਰੇ ਹੈਲੀਕਾਪਟਰ ਹਾਦਸੇ ਦੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਜਿਸ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਸਮੇਤ 13 ਲੋਕ ਸ਼ਹੀਦ ਹੋ ਗਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ, ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ‘ਤੇ ਕਾਨੂੰਨੀ ਗਾਰੰਟੀ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦਰਜ ਕੇਸ ਵਾਪਿਸ ਲੈਣ ਸਮੇਤ ਹੋਰ ਮੰਗਾਂ ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨ ਜਾਰੀ ਰੱਖਿਆ ਸੀ। ਕੇਂਦਰ ਵੱਲੋਂ ਬਾਕੀ ਮੰਗਾਂ ਬਾਰੇ ਲਿਖਤੀ ਪ੍ਰਸਤਾਵ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਭੇਜੇ ਜਾਣ ਤੋਂ ਬਾਅਦ ਹੀ ਕਿਸਾਨਾਂ ਨੇ ਵਾਪਸੀ ਦਾ ਐਲਾਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ਕਿਸਾਨਾਂ ਦਾ ਫਤਿਹ ਮਾਰਚ, ਮਹੀਨਿਆਂ ਦੇ ਸੰਘਰਸ਼ ਤੋਂ ਬਾਅਦ ‘ਜਿੱਤ ਕੇ’ ਘਰ ਪਰਤ ਰਹੇ ਨੇ ਕਿਸਾਨ appeared first on Daily Post Punjabi.



Previous Post Next Post

Contact Form