ਪੰਜਾਬ ਚੋਣਾਂ: ਜਾਖੜ ਨੇ ਦਿੱਲੀ ਬੁਲਾਈ ਮੀਟਿੰਗ, ਕਈ ਦਿੱਗਜਾਂ ਦੀ ਟਿਕਟ ਕੱਟਣ ‘ਤੇ ਵੀ ਚਰਚਾ!

ਵਿਧਾਨ ਸਭਾ ਚੋਣਾਂ ਲਈ ਗਠਿਤ ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 21 ਮੈਂਬਰੀ ਪੈਨਲ ਦੀ ਮੀਟਿੰਗ ਸੱਦੀ ਹੈ।

congress campaign head jakhar calls meeting
congress campaign head jakhar calls meeting

ਇਹ ਮੀਟਿੰਗ ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਤੋਂ ਕੁੱਝ ਦਿਨ ਪਹਿਲਾ ਸੱਦੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਜਾ ਸਕਦਾ ਹੈ। ਉੱਥੇ ਹੀ ਸਿਆਸੀ ਮਾਹਿਰਾਂ ਵੱਲੋਂ ਕਈ ਦਿੱਗਜਾਂ ਦੀਆਂ ਟਿਕਟਾਂ ਕੱਟਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕਰਨਗੇ। ਸੁਨੀਲ ਜਾਖੜ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਿਰਕਤ ਕਰਨਗੇ। ਸਿੱਧੂ ਅਤੇ ਚੰਨੀ ਤੋਂ ਇਲਾਵਾ, ਕਮੇਟੀ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਏ.ਆਈ.ਸੀ.ਸੀ. ਦੇ ਸਕੱਤਰ ਚੇਤਨ ਚੌਹਾਨ, ਹਰਸ਼ਵਰਧਨ ਸੱਪਕਲ, ਗੁਰਕੀਰਤ ਕੋਟਲੀ ਅਤੇ ਰਮਿੰਦਰ ਆਵਲਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਮੈਂਬਰ ਹਨ।

ਇਹ ਵੀ ਪੜ੍ਹੋ : ਬੈੱਡ ‘ਤੇ ਲੰਮੇ ਪਏ ਅਦਾਲਤ ‘ਚ ਪੇਸ਼ ਹੋਏ ਸਾਬਕਾ DGP ਸੁਮੇਧ ਸਿੰਘ ਸੈਣੀ, CBI ਜੱਜ ਨੇ ਲਗਾਈ ਫਟਕਾਰ

ਜਦਕਿ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਸੰਤੋਖ ਸਿੰਘ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਅਮਰ ਸਿੰਘ, ਮੁਹੰਮਦ ਸਦੀਕ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਅਤੇ ਸ਼ਮਸ਼ੇਰ ਸਿੰਘ ਦੂਲੋ ਮੈਂਬਰ ਵਜੋਂ ਸ਼ਾਮਿਲ ਹਨ। ਪੈਨਲ ਦੇ ਮੈਂਬਰਾਂ ਨੂੰ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਅਤੇ ਤਾਲਮੇਲ ਲਈ ਜ਼ਿਲ੍ਹੇ ਦਿੱਤੇ ਜਾਣ ਦੀ ਸੰਭਾਵਨਾ ਹੈ। ਨਾਲ ਹੀ, ਜ਼ਿਲ੍ਹਿਆਂ ਵਿੱਚ ਵੀ ਅਜਿਹੀਆਂ ਮੁਹਿੰਮ ਕਮੇਟੀਆਂ ਦਾ ਐਲਾਨ ਜਲਦੀ ਕੀਤੇ ਜਾਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ਚੋਣਾਂ: ਜਾਖੜ ਨੇ ਦਿੱਲੀ ਬੁਲਾਈ ਮੀਟਿੰਗ, ਕਈ ਦਿੱਗਜਾਂ ਦੀ ਟਿਕਟ ਕੱਟਣ ‘ਤੇ ਵੀ ਚਰਚਾ! appeared first on Daily Post Punjabi.



Previous Post Next Post

Contact Form