Breaking : ਆਂਧਰਾ ਪ੍ਰਦੇਸ਼ ਦੇ ਸਾਬਕਾ CM ਤੇ ਕਾਂਗਰਸੀ ਨੇਤਾ ਕੋਨੀਜੇਤੀ ਰੋਸਈਆ ਦਾ ਹੋਇਆ ਦਿਹਾਂਤ

ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਕੋਨੀਜੇਤੀ ਰੋਸਈਆ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਹੈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਰੋਸਈਆ 88 ਸਾਲਾਂ ਦੇ ਸਨ।

former andhra pradesh cm konijeti rosaiah
former andhra pradesh cm konijeti rosaiah

ਸੂਤਰਾਂ ਨੇ ਦੱਸਿਆ ਕਿ ਰੋਸਈਆ ਅੱਜ ਸਵੇਰੇ ਬੀਮਾਰ ਹੋ ਗਏ ਸੀ ਅਤੇ ਇੱਕ ਨਿੱਜੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ 31 ਅਗਸਤ 2011 ਤੋਂ 30 ਅਗਸਤ 2016 ਤੱਕ ਤਾਮਿਲਨਾਡੂ ਦੇ ਰਾਜਪਾਲ ਵੀ ਰਹੇ ਸਨ। ਰੋਸਈਆ ਨੇ 1968 ਵਿੱਚ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਵਾਈਐਸ ਰਾਜਸ਼ੇਖਰ ਰੈੱਡੀ ਦੀ ਮੌਤ ਤੋਂ ਬਾਅਦ, ਉਹ 3 ਸਤੰਬਰ ਤੋਂ 25 ਨਵੰਬਰ ਤੱਕ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਸਨ।

ਇਹ ਵੀ ਪੜ੍ਹੋ : ‘ਕਮੇਟੀ ਨਹੀਂ, MSP ‘ਤੇ ਕਾਨੂੰਨ ਚਾਹੀਦਾ ਹੈ’, SKM ਦੀ ਮੀਟਿੰਗ ਤੋਂ ਪਹਿਲਾ ਕਿਸਾਨਾਂ ਨੇ ਗਲਾਂ ‘ਚ ਸੰਗਲ ਪਾ ਕੀਤਾ ਪ੍ਰਦਰਸ਼ਨ

ਇਸ ਤੋਂ ਪਹਿਲਾਂ, ਉਹ ਵਿੱਤ ਮੰਤਰੀ ਰਹੇ ਅਤੇ ਰਿਕਾਰਡ 15 ਵਾਰ ਰਾਜ ਦਾ ਬਜਟ ਪੇਸ਼ ਕਰਨ ਦਾ ਮਾਣ ਹਾਸਿਲ ਕੀਤਾ ਸੀ। 1933 ਵਿੱਚ ਜਨਮੇ, ਰੋਸਈਆ ਨੇ 1968 ਵਿੱਚ ਆਂਧਰਾ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣੀ ਵਿਧਾਨਕ ਯਾਤਰਾ ਸ਼ੁਰੂ ਕੀਤੀ ਸੀ। ਉਹ ਆਂਧਰਾ ਪ੍ਰਦੇਸ਼ ਵਿਧਾਨ ਸਭਾ ਵਿੱਚ ਚਿਰਾਲਾ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post Breaking : ਆਂਧਰਾ ਪ੍ਰਦੇਸ਼ ਦੇ ਸਾਬਕਾ CM ਤੇ ਕਾਂਗਰਸੀ ਨੇਤਾ ਕੋਨੀਜੇਤੀ ਰੋਸਈਆ ਦਾ ਹੋਇਆ ਦਿਹਾਂਤ appeared first on Daily Post Punjabi.



Previous Post Next Post

Contact Form