ਬੁੱਧਵਾਰ ਨੂੰ RBI ਨੇ ਇੱਕ ਵੱਡਾ ਫੈਸਲਾ ਲੈਦਿਆਂ ਬੈਂਕ ਕਰਜ਼ ਦਰਾਂ ਨਾ ਵਧਾਉਣ ਦਾ ਫੈਸਲਾ ਕੀਤਾ ਹੈ।ਰਿਜ਼ਰਵ ਬੈਂਕ (ਆਰਬੀਆਈ) ਦੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਲਗਾਤਾਰ 10ਵੀਂ ਮੀਟਿੰਗ ਵਿੱਚ ਨੀਤੀਗਤ ਦਰਾਂ (Policy Rates) ਨੂੰ ਸਥਿਰ ਰੱਖਿਆ ਹੈ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਡੇਢ ਸਾਲ ਤੋਂ ਵੱਧ ਸਮੇਂ ਤੋਂ ਸਥਿਰ ਰਹਿਣ ਤੋਂ ਬਾਅਦ ਵਿਆਜ ਦਰਾਂ ਵਧਾਉਣ ਦਾ ਦਬਾਅ ਸੀ।
ਦੂਜੇ ਪਾਸੇ, ਕੋਰੋਨਾ ਦੇ ਨਵੇਂ ਓਮਾਈਕ੍ਰੋਨ ਵੇਰੀਐਂਟ ਨੇ ਇੱਕ ਵਾਰ ਫਿਰ ਆਰਥਿਕਤਾ ਦੀਆਂ ਚੁਣੌਤੀਆਂ ਵਧਾ ਕਰ ਦਿੱਤੀਆਂ ਹਨ। MPC ਨੇ ਰੇਪੋ ਦਰ ਨੂੰ ਚਾਰ ਫੀਸਦੀ ਦੀ ਦਰ ‘ਤੇ ਰੱਖਿਆ ਹੈ। ਰਿਵਰਸ ਰੈਪੋ ਰੇਟ ਵੀ 3.35 ਫੀਸਦੀ ਦੇ ਪੁਰਾਣੇ ਪੱਧਰ ‘ਤੇ ਬਰਕਰਾਰ ਹੈ। ਰਿਜ਼ਰਵ ਬੈਂਕ ਨੇ ਆਰਥਿਕਤਾ ਨੂੰ ਸਮਰਥਨ ਦੇਣ ਲਈ ਇੱਕ ਅਨੁਕੂਲ ਰੁਖ ਅਪਣਾਉਣ ਦਾ ਫੈਸਲਾ ਕੀਤਾ ਹੈ।
The post RBI ਦਾ ਵੱਡਾ ਐਲਾਨ, ਓਮੀਕਰੋਨ ਦੀ ਚਿੰਤਾ ਵਿਚਾਲੇ ਬੈਂਕ ਖਾਤਾਧਾਰਕਾਂ ਨੂੰ EMI ‘ਤੇ ਰਾਹਤ appeared first on Daily Post Punjabi.
Sport:
National