ਵਿਸਾਖੀ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਦੇ ਹਨ। ਜੇਕਰ ਤੁਸੀਂ ਵੀ ਇਸ ਸ਼ੁਭ ਮੌਕੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਜ਼ੀਆਂ ਮੰਗੀਆਂ ਹਨ। ਇਸ ਲਈ ਪਾਸਪੋਰਟ, ਲੋੜੀਂਦੇ ਦਸਤਾਵੇਜ਼ ਅਤੇ ਪਾਸਪੋਰਟ ਸਾਈਜ਼ ਫੋਟੋਆਂ 31 ਦਸੰਬਰ 2021 ਤੋਂ ਪਹਿਲਾਂ ਹਰਿਮੰਦਰ ਸਾਹਿਬ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿਓ।

ਧਿਆਨ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਨੇ 3000 ਭਾਰਤੀ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਦਿੱਤਾ ਸੀ। 1000 ਦੇ ਕਰੀਬ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਿਜਾਇਆ ਗਿਆ। 10 ਦਿਨਾਂ ਦੇ ਇਸ ਵੀਜ਼ੇ ‘ਚ ਸ਼ਰਧਾਲੂ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸੇ ਤਰ੍ਹਾਂ ਹਰ ਸਾਲ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ।

ਪਿਛਲੇ ਸਾਲ ਕੋਰੋਨਾ ਕਾਰਨ ਜੱਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਪ੍ਰੈਲ 2022 ‘ਚ ਸਥਿਤੀ ਠੀਕ ਹੋਣ ‘ਤੇ ਪਾਕਿਸਤਾਨ ਹੋਰ ਸ਼ਰਧਾਲੂਆਂ ਨੂੰ ਵੀਜ਼ਾ ਮੁਹੱਈਆ ਕਰਵਾਏਗਾ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸ਼ਰਧਾਲੂ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ, ਅਪਲਾਈ ਕਰ ਸਕਦਾ ਹੈ। ਪਰ ਇਹ ਬਿਨੈ-ਪੱਤਰ 31 ਦਸੰਬਰ 2021 ਤੋਂ ਪਹਿਲਾਂ ਐਸਜੀਪੀਸੀ ਦਫ਼ਤਰ ਦੇ ਯਾਤਰੀ ਵਿਭਾਗ ਨੂੰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਮੈਂਬਰ ਦੀ ਸਿਫ਼ਾਰਸ਼ ਜ਼ਰੂਰੀ ਹੈ। ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾਉਣੀ ਪਵੇਗੀ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਵਿਸਾਖੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ SGPC ਨੇ ਖੋਲ੍ਹੀ ਰਜਿਸਟ੍ਰੇਸ਼ਨ, ਵੇਖੋ ਡਿਟੇਲ appeared first on Daily Post Punjabi.
source https://dailypost.in/news/international/jatha-to-leave-for-pakistan/