SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ

ਕਿਸਾਨ ਅੰਦੋਲਨ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਜਾਣੀ ਹੈ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਮੀਦ ਹੈ ਕਿ ਅੱਜ ਦੀ ਮੀਟਿੰਗ ਵਿੱਚ ਕੋਈ ਹੱਲ ਜ਼ਰੂਰ ਨਿਕਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅੱਜ ਸਿੰਘੂ ਬਾਰਡਰ ‘ਤੇ ਹੋਣ ਵਾਲੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਸਮੁੱਚੀ ਟੀਮ ਅਤੇ ਇਸ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਮੌਜੂਦ ਹੋਣਗੀਆਂ।

Rakesh tikait statement
Rakesh tikait statement

ਇਸ ਤੋਂ ਅੱਗੇ ਟਿਕੈਤ ਨੇ ਕਿਹਾ ਕਿ ਜੇਕਰ ਇੱਥੇ ਖੇਤੀ ਕਾਨੂੰਨਾਂ ਨੂੰ ਛੱਡ ਦਿੱਤਾ ਜਾਵੇ ਤਾਂ ਇਨ੍ਹਾਂ ਤੋਂ ਇਲਾਵਾ 4 ਤੋਂ 5 ਵੱਡੇ ਮੁੱਦੇ ਹਨ । ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ‘ਤੇ ਦਰਜ ਕੇਸ, ਕੇਂਦਰੀ ਮੰਤਰੀ ਟੈਣੀ ਵਿਰੁੱਧ ਕਾਰਵਾਈ ਅਤੇ ਸਰਕਾਰ ਵੱਲੋਂ ਜ਼ਬਤ ਕੀਤੇ ਟਰੈਕਟਰ ਸ਼ਾਮਿਲ ਹਨ। ਜੇਕਰ ਉਨ੍ਹਾਂ ‘ਤੇ ਕੋਈ ਸਕਾਰਾਤਮਕ ਫੈਸਲਾ ਲਿਆ ਜਾਂਦਾ ਹੈ ਤਾਂ ਅੰਦੋਲਨ ਖਤਮ ਹੋ ਜਾਵੇਗਾ।

ਇਹ ਵੀ ਪੜ੍ਹੋ: ਓਬਰਾਏ ਨੇ CM ਚੰਨੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਈ, ‘ਸਿਆਸੀ ਕੰਮਾਂ ‘ਚ ਦਿਲਚਸਪੀ ਨਹੀਂ’

ਟਿਕੈਤ ਨੇ ਕਿਹਾ ਹੈ ਕਿ ਅੱਜ SKM ਦੀ ਮੀਟਿੰਗ ਤੋਂ ਕੁਝ ਉਮੀਦ ਹੈ । ਰਾਕੇਸ਼ ਟਿਕੈਤ ਨੇ ਕਿਹਾ ਕਿ ਕਮੇਟੀ ਬਣਾਉਣ ਦੀ ਗੱਲ ਚੱਲ ਰਹੀ ਹੈ ਤੇ ਜੋ ਦੂਜੇ ਮਾਮਲੇ ਹਨ ਉਨ੍ਹਾਂ ‘ਤੇ ਚਰਚਾ ਕੀਤੀ ਜਾਵੇਗੀ । ਅੱਜ ਦੀ ਮੀਟਿੰਗ ਵਿੱਚ ਬੀਜ ਬਿੱਲ, ਟਰੈਕਟਰ, ਬਿਜਲੀ, ਕਮੇਟੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅੰਦੋਲਨ ਇਨ੍ਹਾਂ 4 ਤੋਂ 5 ਮੁੱਦਿਆਂ ‘ਤੇ ਖਤਮ ਹੋ ਜਾਵੇਗਾ।

Rakesh tikait statement
Rakesh tikait statement

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ‘ਤੇ ਸੂਬਾ ਸਰਕਾਰ ਨਾਲ ਲੰਬੀ ਮੀਟਿੰਗ ਹੋਈ ਸੀ । ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ । ਸੂਬਾ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਕਿਸਾਨ ਆਗੂਆਂ ਨੂੰ ਬੁਲਾਇਆ ਸੀ। ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਬਾਰੇ ਬੋਲਦਿਆਂ ਟਿਕੈਤ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਕੱਲ੍ਹ ਗੱਲ ਹੋਈ ਹੈ, ਪਰ ਕੇਂਦਰ ਸਰਕਾਰ ਨਾਲ ਕੋਈ ਗੱਲ ਨਹੀਂ ਹੋਈ ਹੈ। ਸਾਡੀ ਚਿੱਠੀ ਦਾ ਕੋਈ ਜਵਾਬ ਵੀ ਨਹੀਂ ਮਿਲਿਆ ਹੈ। ਉਨ੍ਹਾਂ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਸ ਹੈ ਇਸ ਮਾਮਲੇ ਦਾ ਜਲਦ ਹੀ ਹੱਲ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ appeared first on Daily Post Punjabi.



Previous Post Next Post

Contact Form