ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਦਿੱਤਾ ਹੈ। ਹੁਣ ਕਿਸੇ ਵੀ ਵੇਲੇ ਕਿਸਾਨ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ।

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 2 ਵਜੇ ਹੋਣੀ ਹੈ, ਜਿਸ ਵਿੱਚ ਅੰਦੋਲਨ ਵਾਪਸੀ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ। ਕਿਸਾਨ ਮੋਰਚਾ ਅੰਦੋਲਨ ਖਤਮ ਕਰਨ ਦੀ ਤਰੀਕ ਦਾ ਐਲਾਨ ਕਰ ਸਕਦਾ ਹੈ। ਕਿਸਾਨ ਲੀਡਰਾਂ ਦੀ ਦੁਪਹਿਰ ਬਾਅਦ ਮੀਟਿੰਗ ਮਗਰੋਂ ਸਭ ਸਪੱਸ਼ਟ ਹੋ ਜਾਏਗਾ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਫੋਨ ਰਾਹੀਂ ਲਗਾਤਾਰ ਸਰਕਾਰ ਦੇ ਸੰਪਰਕ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

ਸੰਯੁਕਤ ਕਿਸਾਨ ਮੋਰਚੇ ਦੀ ਇਸ ਮੀਟਿੰਗ ਵਿੱਚ ਕਿਸਾਨ ਨੇਤਾਵਾਂ ਦੀ ਪੰਜ ਮੈਂਬਰੀ ਟੀਮ ਕੇਂਦਰ ਵੱਲੋਂ ਭੇਜੇ ਪ੍ਰਸਤਾਵ ‘ਤੇ ਚਰਚਾ ਕਰੇਗੀ। ਇਸ ਤੋਂ ਬਾਅਦ ਜੇ ਆਗੂ ਸਰਕਾਰ ਵੱਲੋਂ ਭੇਜੇ ਪ੍ਰਸਤਾਵ ‘ਤੇ ਰਾਜ਼ੀ ਹੁੰਦੇ ਹਨ, ਜਿਸ ਵਿੱਚ MSP ‘ਤੇ ਗਾਰੰਟੀ ਵੀ ਸ਼ਾਮਲ ਹੈ ਤਾਂ ਖੇਤੀ ਕਾਨੂੰਨਾਂ ਖਿਲਾਫ 15 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਇਹ ਅੰਦੋਲਨ ਖਤਮ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ 94ਵੇਂ ਜਨਮ ਦਿਨ ‘ਤੇ ਸੁਖਬੀਰ ਨੇ ਯਾਦਗਾਰੀ ਫੋਟੋਆਂ ਸ਼ੇਅਰ ਕਰ ਦਿੱਤੀ ਵਧਾਈ
The post ਸਰਕਾਰ ਨੇ SKM ਦੀਆਂ ਸਾਰੀਆਂ ਮੰਗਾਂ ਮੰਨੀਆਂ, ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ appeared first on Daily Post Punjabi.