
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਤੋਂ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਉਹ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਹ ਸੁਰੱਖਿਆ ਪ੍ਰਣਾਲੀ ਦਿੱਲੀ, ਪੰਜਾਬ, ਹਰਿਆਣਾ ਵਿਚ ਵਿਸ਼ੇਸ਼ ਤੌਰ ‘ਤੇ ਚੌਕਸ ਰਹੇਗੀ। ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਸਿਰਸਾ ’ਤੇ ਹਮਲੇ ਦੀਆਂ ਧਮਕੀਆਂ ਦੇ ਮੱਦੇਨਜ਼ਰ ਇਸ ਦੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲ ਹੀ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਜਥੇਬੰਦੀ ਸਿੱਖ ਫਾਰ ਜਸਟਿਸ ਵੱਲੋਂ ਵੀ ਧਮਕੀ ਦਿੱਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਰਾਜਧਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਿਹਾ ਸਨ ਅਤੇ ਸਿਰਸਾ ਤਿੰਨੋਂ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ੋਰਦਾਰ ਸਮਰਥਨ ਕਰਦੇ ਵੀ ਸਨ।
ਭਾਰਤ ਵਿੱਚ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨੇ ਸਿਰਸਾ ਖਿਲਾਫ ਧਮਕੀ ਭਰੀ ਆਡੀਓ ਕਲਿੱਪ ਜਾਰੀ ਕੀਤੀ ਸੀ। ਇਸ ਦੇ ਨਾਲ ਕਿਹਾ ਗਿਆ ਹੈ ਕਿ ਵਿਦੇਸ਼ ਜਾਣ ਜਾਂ ਪੰਜਾਬ ਜਾਣ ਸਮੇਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾ ਸਕਦੀ ਹੈ।
The post ਸਿੱਖ ਫਾਰ ਜਸਟਿਸ ਨੇ ਸਿਰਸਾ ਨੂੰ ਦਿਵਾਈ Z ਸਕਿਊਰਿਟੀ ? first appeared on Punjabi News Online.
source https://punjabinewsonline.com/2021/12/30/%e0%a8%b8%e0%a8%bf%e0%a9%b1%e0%a8%96-%e0%a8%ab%e0%a8%be%e0%a8%b0-%e0%a8%9c%e0%a8%b8%e0%a8%9f%e0%a8%bf%e0%a8%b8-%e0%a8%a6%e0%a9%80-%e0%a8%a7%e0%a8%ae%e0%a8%95%e0%a9%80-%e0%a8%a8%e0%a9%87-%e0%a8%b8/