ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਪੇਸ਼ ਕਰਨਗੇ ਬਜਟ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਪੇਸ਼ ਕਰਨਗੇ ਬਜਟ
Jan 28th 2022, 09:47, by Narinder Jagga

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 28

ਭਾਰਤ ਦੀ ਪਹਿਲੀ ਫੁੱਲ-ਟਾਈਮ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰੇਗੀ। ਕੇਂਦਰੀ ਬਜਟ ਉਹ ਦਸਤਾਵੇਜ਼ ਹੈ ਜੋ ਉਸ ਖਾਸ ਸਾਲ ਲਈ ਸਰਕਾਰ ਦੀਆਂ ਅਨੁਮਾਨਿਤ ਪ੍ਰਾਪਤੀਆਂ ਤੇ ਖਰਚਿਆਂ ਦਾ ਵੇਰਵਾ ਦਿੰਦਾ ਹੈ। ਇਹ 2014 ਵਿਚ ਸੱਤਾ 'ਚ ਆਉਣ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 10ਵਾਂ ਬਜਟ ਹੋਵੇਗਾ, ਜਦੋਂ ਕਿ ਇਹ ਸੀਤਾਰਮਨ ਵੱਲੋਂ 2019 'ਚ ਵਿੱਤ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੇਸ਼ ਕੀਤਾ ਜਾਣ ਵਾਲਾ ਚੌਥਾ ਬਜਟ ਹੈ।

ਦੱਸ ਦੇਈਏ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੀ ਸ਼ੁਰੂਆਤ 31 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਹੋਵੇਗੀ। ਸੈਸ਼ਨ ਦਾ ਪਹਿਲਾ ਹਿੱਸਾ 31 ਜਨਵਰੀ ਤੋਂ 11 ਫਰਵਰੀ ਤਕ ਚੱਲੇਗਾ। ਇਸ ਤੋਂ ਬਾਅਦ ਇਹ 14 ਮਾਰਚ ਤੋਂ 8 ਅਪ੍ਰੈਲ ਤਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਪਹਿਲੇ ਸੈਸ਼ਨ ਦੌਰਾਨ ਹੀ ਬਜਟ ਪੇਸ਼ ਕਰਨਗੇ।

Facebook Page: https://www.facebook.com/factnewsnet

See videos:https://www.youtube.com/c/TheFACTNews/videos

The post ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਪੇਸ਼ ਕਰਨਗੇ ਬਜਟ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.
Previous Post Next Post

Contact Form