| ਚੰਡੀਗੜ੍ਹ 'ਚ ਸੈਕਟਰ 25 ਦੀਆਂ ਝੁੱਗੀਆਂ ਵਿੱਚ ਅੱਗ ਲੱਗੀ Feb 1st 2022, 05:32, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 1 ਚੰਡੀਗੜ੍ਹ ਦੇ ਸੈਕਟਰ 25 ਦੀਆਂ ਝੁੱਗੀਆਂ ਵਿੱਚ ਬੀਤੀ ਦੇਰ ਰਾਤ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਝੁੱਗੀਆਂ ਵਿਚੋਂ ਭਾਂਬੜ ਬਲਣ ਕਰਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਕਿ ਅੱਗ ਲੱਗਣ ਦੀ ਘਟਨਾ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਅੱਗ ਦੀ ਭੇਟ ਚੜ੍ਹੀਆਂ ਝੁੱਗੀਆਂ ਕਾਰਨ ਕਾਫੀ ਮਾਲੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ ਤੇ ਪਹੁੰਚੀਆਂ ਨਗਰ ਨਿਗਮ ਦੀਆਂ ਲਗਪਗ ਅੱਧੀ ਦਰਜਨ ਅੱਗ ਬੁਝਾਊ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਝੁੱਗੀਆਂ ਵਿੱਚ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਥੇ ਰਹਿ ਰਹੇ ਲੋਕ ਆਪਣੀਆਂ ਝੁੱਗਿਆਂ 'ਚੋਂ ਬਾਹਰ ਆ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਕੁੱਝ ਵੀ ਪਤਾ ਨਹੀਂ ਲੱਗਾ। ਪਰ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਚੰਡੀਗੜ੍ਹ 'ਚ ਸੈਕਟਰ 25 ਦੀਆਂ ਝੁੱਗੀਆਂ ਵਿੱਚ ਅੱਗ ਲੱਗੀ appeared first on The Fact News Punjabi. |