ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।
ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਲਬਾਲ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਆਪਰੇਸ਼ਨ ਦੌਰਾਨ ਜਦੋਂ ਸਾਂਝੀ ਸਰਚ ਟੀਮ ਸ਼ੱਕੀ ਥਾਂ ਵੱਲ ਵਧ ਰਹੀ ਸੀ। ਫਿਰ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਪੁਲਸ ਬੁਲਾਰੇ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਦੋਵਾਂ ਅੱਤਵਾਦੀਆਂ ਦੀ ਪਛਾਣ ਸਮੀਰ ਅਹਿਮਦ ਸ਼ਾਹ ਅਤੇ ਰਈਸ ਅਹਿਮਦ ਮੀਰ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਸਮੀਰ ਅਹਿਮਦ ਸ਼ਾਹ ਸ਼ੋਪੀਆਂ ਦਾ ਰਹਿਣ ਵਾਲਾ ਸੀ ਅਤੇ ਰਈਸ ਅਹਿਮਦ ਮੀਰ ਪੁਲਵਾਮਾ ਇਲਾਕੇ ਦਾ ਰਹਿਣ ਵਾਲਾ ਸੀ। ਪੁਲਿਸ ਦੇ ਰਿਕਾਰਡ ਅਨੁਸਾਰ ਮਾਰੇ ਗਏ ਦੋਵੇਂ ਅੱਤਵਾਦੀ ਕਈ ਵਾਰਦਾਤਾਂ ਵਿੱਚ ਸ਼ਾਮਲ ਸਨ। ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਜਦੋਂ ਮੁਕਾਬਲੇ ਵਾਲੀ ਥਾਂ ਦੀ ਤਲਾਸ਼ੀ ਲਈ ਗਈ ਤਾਂ ਉਥੋਂ ਹਥਿਆਰਾਂ ਸਮੇਤ ਕਈ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲਾ, ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਢੇਰ appeared first on Daily Post Punjabi.