ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ

ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਲਗਾਤਾਰ ਬਦਲਦੇ ਮੌਸਮ ਕਾਰਨ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਗਿਆ ਹੈ । ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਠੰਡ ਹੋਰ ਵਧ ਗਈ ਹੈ । ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਜਨਵਰੀ ਮਹੀਨੇ ਦੀ ਬਾਰਿਸ਼ ਨੇ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ । ਇਸ ਦੇ ਨਾਲ ਹੀ ਪਹਾੜਾਂ ਵਿੱਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਡ ਦਾ ਪ੍ਰਕੋਪ ਵੀ ਵਧਾ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Delhi rain breaks record
Delhi rain breaks record

ਦਰਅਸਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਲਗਾਤਾਰ ਦਰਮਿਆਨੀ ਬਾਰਿਸ਼ ਹੋਵੇਗੀ । ਗੌਰਤਲਬ ਹੈ ਕਿ ਸ਼ਨੀਵਾਰ ਦੇਰ ਸ਼ਾਮ ਮੌਸਮ ਨੇ ਕਰਵਟ ਲਈ ਹੈ ਅਤੇ ਦਿੱਲੀ-ਐਨਸੀਆਰ ਦੇ ਹੋਰ ਇਲਾਕਿਆਂ ਵਿੱਚ ਬਾਰਿਸ਼ ਨੇ ਦਸਤਕ ਦਿੱਤੀ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

IMD ਦਾ ਕਹਿਣਾ ਹੈ ਕਿ ਇਸ ਬਾਰਿਸ਼ ਕਾਰਨ ਦਿੱਲੀ ਦੇ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ । ਜਿੱਥੇ ਪਿਛਲੇ ਦਿਨਾਂ ਵਿੱਚ ਪਹਿਲਾਂ ਦਿੱਲੀ ਦਾ ਘੱਟੋ-ਘੱਟ ਤਾਪਮਾਨ ਕਈ ਥਾਵਾਂ ‘ਤੇ 6-7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਦਿੱਲੀ ਦੇ ਲੋਕਾਂ ਨੂੰ ਅਜਿਹੀ ਠੰਡ ਤੋਂ ਰਾਹਤ ਮਿਲ ਸਕਦੀ ਹੈ । ਐਤਵਾਰ ਨੂੰ ਵੀ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Delhi rain breaks record
Delhi rain breaks record

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ appeared first on Daily Post Punjabi.



Previous Post Next Post

Contact Form