ਪੰਜਾਬ ਦੇ ਮੁੱਖ ਮੰਤਰੀ ਲਈ 6 ਚਿਹਰੇ

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੈਦਾਨ ਵਿੱਚ ਨਿੱਤਰੀਆਂ ਸਿਆਸੀ ਪਾਰਟੀਆਂ ਦੇ ਮੁੱਖ ਮੰਤਰੀ ਅਹੁਦੇ ਲਈ ਚਿਹਰਿਆਂ ਦੀ ਚਰਚਾ ਨੇ ਜ਼ੋਰ ਫੜ੍ਹ ਲਿਆ ਹੈ। ਸੱਤਾਧਾਰੀ ਕਾਂਗਰਸ ਵਿੱਚ ਇਸ ਅਹੁਦੇ ਲਈ ਮੁਕਾਬਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਹੈ। ਆਮ ਆਦਮੀ ਪਾਰਟੀ ਵਲੋਂ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਸੁਖਬੀਰ ਸਿੰਘ ਬਾਦਲ ਹਨ। ਕਿਸਾਨਾਂ ਦੀ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਆਪਣਾ ਆਗੂ ਚੁਣਿਆ ਹੋਇਆ ਹੈ। ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਗਠਜੋੜ ਨੇ ਇਸ ਉੱਤੇ ਕੋਈ ਫੈਸਲਾ ਨਹੀਂ ਲਿਆ ਹੈ। ਫਿਲਹਾਲ ਇਨ੍ਹਾਂ ਤਿੰਨੇ ਪਾਰਟੀਆਂ ਵਿੱਚ ਸਿਰਫ਼ ਕੈਪਟਨ ਅਮਰਿੰਦਰ ਹੀ ਉਹ ਪ੍ਰਮੁੱਖ ਚਿਹਰਾ ਨਜ਼ਰ ਆਉਂਦੇ ਹਨ ਜੋ ਮੁੱਖ ਮੰਤਰੀ ਦੀ ਕੁਰਸੀ ਦਾ ਦਾਅਵੇਦਾਰ ਹੋ ਸਕਦਾ ਹੈ।

The post ਪੰਜਾਬ ਦੇ ਮੁੱਖ ਮੰਤਰੀ ਲਈ 6 ਚਿਹਰੇ first appeared on Punjabi News Online.



source https://punjabinewsonline.com/2022/01/24/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b2%e0%a8%88-6-%e0%a8%9a%e0%a8%bf%e0%a8%b9/
Previous Post Next Post

Contact Form