ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦੇਹਾਂਤ ਹੋ ਗਿਆ ਹੈ। ਪਦਮ ਵਿਭੂਸ਼ਣ ਪੁਰਸਕਾਰ ਜੇਤੂ ਬਿਰਜੂ ਮਹਾਰਾਜ (83) ਨੇ ਐਤਵਾਰ ਅਤੇ ਸੋਮਵਾਰ ਦੀ ਵਿਚਕਾਰਲੀ ਰਾਤ ਨੂੰ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ।
ਦੱਸ ਦੇਈਏ ਕਿ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ ਦਿੱਲੀ ਵਿੱਚ ਹੋਇਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਪੰਡਿਤ ਬਿਰਜੂ ਮਹਾਰਾਜ ਦਾ ਜਨਮ 1938 ਵਿੱਚ ਹੋਇਆ ਸੀ। ਉਹ ਲਖਨਊ ਘਰਾਣੇ ਨਾਲ ਸਬੰਧ ਰੱਖਦੇ ਸਨ। ਪੰਡਿਤ ਬਿਰਜੂ ਮਹਾਰਾਜ ਕੱਥਕ ਡਾਂਸਰ ਦੇ ਨਾਲ-ਨਾਲ ਕਲਾਸੀਕਲ ਗਾਇਕ ਵੀ ਸਨ। ਪੰਡਿਤ ਬਿਰਜੂ ਮਹਾਰਾਜ ਦੇ ਪਿਤਾ ਅਤੇ ਚਾਚਾ ਵੀ ਕੱਥਕ ਡਾਂਸਰ ਸਨ। ਦਿੱਲੀ ਆ ਕੇ ਉਨ੍ਹਾਂ ਨੇ ਛੋਟੇ ਬੱਚਿਆਂ ਨੂੰ ਕੱਥਕ ਦੀ ਸਿਖਲਾਈ ਦੇਣੀ ਸ਼ੁਰੂ ਕੀਤੀ ਅਤੇ ਫਿਰ ਦਿੱਲੀ ਦੇ ਕਥਾ ਕੇਂਦਰ ਨੂੰ ਸੰਭਾਲਿਆ। ਉਨ੍ਹਾਂ ਨੇ ਕਈ ਫ਼ਿਲਮਾਂ ਵਿੱਚ ਵੀ ਕੋਰੀਓਗ੍ਰਾਫੀ ਕੀਤੀ ਹੈ।
ਪੰਡਿਤ ਬਿਰਜੂ ਮਹਾਰਾਜ ਦੀ ਪੋਤੀ ਰਾਗਿਨੀ ਮਹਾਰਾਜ ਨੇ ਦੱਸਿਆ ਕਿ ਉਹ ਅਗਲੇ ਮਹੀਨੇ 84 ਸਾਲ ਦੇ ਹੋਣ ਜਾ ਰਹੇ ਸਨ। ਪੰਡਿਤ ਬਿਰਜੂ ਮਹਾਰਾਜ ਦੀ ਮੌਤ ਸਮੇਂ ਉਨ੍ਹਾਂ ਦੇ ਆਸ-ਪਾਸ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਚੇਲੇ ਮੌਜੂਦ ਸਨ। ਉਹ ਰਾਤ ਦੇ ਖਾਣੇ ਤੋਂ ਬਾਅਦ ਅੰਤਾਕਸ਼ਰੀ ਖੇਡ ਰਹੇ ਸਨ, ਜਦੋਂ ਮਹਾਰਾਜ ਨੂੰ ਅਚਾਨਕ ਕੁਝ ਪਰੇਸ਼ਾਨੀ ਹੋਣ ਲੱਗੀ। ਪੰਡਿਤ ਬਿਰਜੂ ਮਹਾਰਾਜ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਡਾਇਲਸਿਸ ‘ਤੇ ਸਨ। ਪਤਾ ਲੱਗਾ ਹੈ ਕਿ ਮਹਾਰਾਜ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
The post ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਹੋਇਆ ਦਿਹਾਂਤ, 83 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.