| 8 ਫਰਵਰੀ ਨੂੰ ਪੰਜਾਬ ਦੌਰੇ 'ਤੇ ਆਵੇਗੀ ਮਾਇਆਵਤੀ Jan 28th 2022, 12:12, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 28 ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ 'ਚ ਜੋਸ਼ ਭਰਨ ਲਈ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨl ਉਨ੍ਹਾਂ ਕਿਹਾ ਕਿ ਉਹ 8 ਫਰਵਰੀ ਨੂੰ ਨਵਾਂਸ਼ਹਿਰ 'ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ l ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ 'ਚ ਸਰਕਾਰ ਬਣਾਉਣਗੇ l ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਚ ਬਸਪਾ ਵੱਲੋਂ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ ਜਿਸ ਦੇ ਚੱਲਦੇ ਕਾਂਗਰਸ ਵਿਚ ਘਬਰਾਹਟ ਦਾ ਮਾਹੌਲ ਹੈ l ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ l ਉਨ੍ਹਾਂ ਕਿਹਾ ਕਿ ਬਸਪਾ ਵਰਕਰ ਸੁਚੇਤ ਰਹਿਣ ਕਿਉਂਕਿ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਲਈ ਕੋਈ ਵੀ ਸਾਜ਼ਿਸ਼ ਰਚ ਸਕਦੀ ਹੈ ਅਤੇ ਹੁਣ ਡੰਮੀ ਉਮੀਦਵਾਰ ਖੜ੍ਹੇ ਕਰਕੇ ਦਲਿਤ ਸਮਾਜ ਵਿੱਚ ਭੁਲੇਖਾ ਪਾਉਣਾ ਚਾਹੁੰਦੀ ਹੈ l Facebook Page:https://www.facebook.com/factnewsnet See videos: https://www.youtube.com/c/TheFACTNews/videos The post 8 ਫਰਵਰੀ ਨੂੰ ਪੰਜਾਬ ਦੌਰੇ 'ਤੇ ਆਵੇਗੀ ਮਾਇਆਵਤੀ appeared first on The Fact News Punjabi. |