ਟਕਸਾਲ ਦੇ ਮੁੱਖ ਬੁਲਾਰੇ ਰਹੇ ਪ੍ਰੋ: ਸਰਚਾਂਦ ਸਿੰਘ ਭਾਜਪਾ ‘ਚ

ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ ‘ਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਬੁਲਾਰੇ ਰਹੇ ਪ੍ਰੋ: ਸਰਚਾਂਦ ਸਿੰਘ ਖਿਆਲਾ ਬੁੱਧਵਾਰ ਭਾਜਪਾ ‘ਚ ਸ਼ਾਮਲ ਹੋ ਗਏ । ਉਹ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ । ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ‘ਚੋਂ ਇਕ ਹਨ । ਜਲੰਧਰ ਵਿਖੇ ਸਮਾਗਮ ਦੌਰਾਨ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸੀ ਹੋਣ ਦਾ ਸਬੂਤ ਦਿੱਤਾ ਹੈ । ਉਨ੍ਹਾ ਕਿਹਾ ਕਿ ਮੋਦੀ ਨੇ ਲੋਕਾਂ ਦੀਆਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ, ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਲ ਹੈ । ਉਨ੍ਹਾ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਲ ਹੈ । ਇਸ ਮੌਕੇ ਅਰਵਿੰਦ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਗਗਨਦੀਪ ਸਿੰਘ ਏ ਆਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਇੰਜੀ: ਭਾਗਿਆ ਸ਼ਰਮਾ ਤੇ ਕਾਰਤਿਕ ਸ਼ਰਮਾ ਮੌਜੂਦ ਸਨ ।

The post ਟਕਸਾਲ ਦੇ ਮੁੱਖ ਬੁਲਾਰੇ ਰਹੇ ਪ੍ਰੋ: ਸਰਚਾਂਦ ਸਿੰਘ ਭਾਜਪਾ ‘ਚ first appeared on Punjabi News Online.



source https://punjabinewsonline.com/2022/01/13/%e0%a8%aa%e0%a9%8d%e0%a8%b0%e0%a9%8b-%e0%a8%b8%e0%a8%b0%e0%a8%9a%e0%a8%be%e0%a8%82%e0%a8%a6-%e0%a8%b8%e0%a8%bf%e0%a9%b0%e0%a8%98-%e0%a8%ad%e0%a8%be%e0%a8%9c%e0%a8%aa%e0%a8%be-%e0%a8%9a/
Previous Post Next Post

Contact Form