ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਰੈਲੀ ਰੱਦ ਹੋਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਵਾਲੇ ਮਾਮਲੇ ਨੂੰ ਲੈ ਕੇ ਸਿਆਸੀ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਭਾਜਪਾ ਸਮਰਥਕ ਕਾਂਗਰਸ ਦਾ ਘਿਰਾਓ ਕਰਨ ਲੱਗੇ ਹੋਏ ਹਨ। ਇਸ ਘਟਨਾ ਤੋਂ ਬਾਅਦ ਬੁੱਧਵਾਰ ਨੂੰ ਭਾਜਪਾ ਦੇ ਕਈ ਸਮਰਥਕਾਂ ਨੇ ਫਿਰੋਜ਼ਪੁਰ ‘ਚ ਹੀ ਉਪ ਮੁੱਖ ਮੰਤਰੀ ਓਪੀ ਸੋਨੀ ਦੇ ਕਾਫਲੇ ਨੂੰ ਘੇਰ ਲਿਆ ਅਤੇ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਾਏ। ਉਪ ਮੁੱਖ ਮੰਤਰੀ ਵੱਲੋਂ ਵੀ ‘ਮੋਦੀ ਜ਼ਿੰਦਾਬਾਦ’ ਕਹਿਣ ਤੋਂ ਬਾਅਦ ਹੀ ਉਨ੍ਹਾਂ ਦੀ ਕਾਰ ਨੂੰ ਜਾਣ ਦਿੱਤਾ ਗਿਆ। ਵੱਡੇ ਪੱਧਰ ਉੱਤੇ ਵਾਇਰਲ ਵੀਡੀਓ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਲਈ ਮੋਦੀ ਜਿੰਦਾਬਾਦ ਕਹਿੰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਭਾਜਪਾ ਵਰਕਰ ਸੋਨੀ ਦੀ ਕਾਰ ਨੂੰ ਰੋਕਦੇ ਹੋਏ “ਜੈ ਸ਼੍ਰੀ ਰਾਮ” ਦੇ ਨਾਅਰੇ ਲਾਉਂਦੇ ਹਨ। ਇਸ ਤੋਂ ਬਾਅਦ ਡਿਪਟੀ ਸੀਐੱਮ ਤੁਰੰਤ ‘ਮੋਦੀ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦਿੱਤੇ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਜਾਣ ਦਿੱਤਾ।
ਉਪ ਮੁੱਖ ਮੰਤਰੀ ਓਪੀ ਸੋਨੀ ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਗੈਰਹਾਜ਼ਰੀ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਭਾਜਪਾ ਦੇ ਕਈ ਸਮਰਥਕ ਓਪੀ ਸੋਨੀ ਦੀ ਕਾਰ ਨੂੰ ਘੇਰ ਰਹੇ ਹਨ। ਇਸ ਪੂਰੀ ਘਟਨਾ ਦੀ ਘਟਨਾ ਸਮੇਂ ਪੰਜਾਬ ਪੁਲਿਸ ਮੌਜੂਦ ਸੀ।
The post ਪੰਜਾਬ ਦੇ ਉਪ ਮੁੱਖ ਮੰਤਰੀ ਨੇ ‘ਮੋਦੀ ਜ਼ਿੰਦਾਬਾਦ’ ਦੇ ਨਾਅਰੇ ਲਾ ਕੇ ਛੁਡਾਇਆ ਖਹਿੜਾ first appeared on Punjabi News Online.
source https://punjabinewsonline.com/2022/01/07/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%89%e0%a8%aa-%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%ae/