ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੀ ਦੋਹਤੀ ਨੇ ਕੀਤੀ ਖ਼ੁਦਕੁਸ਼ੀ Jan 28th 2022, 10:03, by Narinder Jagga ਫੈਕਟ ਸਮਾਚਾਰ ਸੇਵਾ ਬੰਗਲੌਰ, ਜਨਵਰੀ 28 ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੀ ਦੋਹਤੀ ਡਾ. ਸੌਂਦਰਿਆ ਵੀਵਾਈ ਨੇ ਅੱਜ ਸਵੇਰੇ ਆਪਣੇ ਵਸੰਤ ਨਗਰ ਫਲੈਟ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਅਨੁਸਾਰ ਨਿੱਜੀ ਹਸਪਤਾਲ ਵਿੱਚ ਕੰਮ ਕਰਦੀ 30 ਸਾਲਾ ਡਾਕਟਰ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ। ਪੁਲੀਸ ਨੇ ਦੱਸਿਆ ਕਿ ਭਾਜਪਾ ਨੇਤਾ ਦੀ ਦੂਜੀ ਧੀ ਪਦਮਾਵਤੀ ਦੀ ਧੀ ਸੌਂਦਰਿਆ ਦਾ ਵਿਆਹ 2018 ਵਿੱਚ ਉਸੇ ਹਸਪਤਾਲ ਵਿੱਚ ਕੰਮ ਕਰਨ ਵਾਲੇ ਡਾਕਟਰ ਨੀਰਜ ਐੱਸ ਨਾਲ ਹੋਇਆ ਸੀ। ਅੱਜ ਸਵੇਰੇ ਕਰੀਬ 8 ਵਜੇ ਨੀਰਜ ਡਿਊਟੀ ਲਈ ਰਵਾਨਾ ਹੋਇਆ ਅਤੇ ਸ਼ੱਕ ਹੈ ਕਿ ਉਸ ਤੋਂ ਦੋ ਘੰਟੇ ਬਾਅਦ ਸੌਂਦਰਿਆ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਨੌਕਰਾਣੀ ਘਰ ਆਈ ਅਤੇ ਦਰਵਾਜ਼ਾ ਕਈ ਵਾਰ ਖੜਕਾਇਆ। ਉਸ ਨੇ ਡਾਕਟਰ ਨੀਰਜ ਨੂੰ ਸੂਚਿਤ ਕੀਤਾ, ਜਿਸ ਨੇ ਫ਼ੋਨ ਕੀਤਾ ਪਰ ਕੋਈ ਜਵਾਬ ਨਹੀਂ ਆਇਆ। ਪੁਲੀਸ ਨੇ ਕਿਹਾ ਫਿਰ ਦਰਵਾਜ਼ਾ ਤੋੜਿਆ ਗਿਆ ਤੇ ਲਾਸ਼ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪੋਸਟਮਾਰਟਮ ਕੀਤਾ ਗਿਆ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੀ ਦੋਹਤੀ ਨੇ ਕੀਤੀ ਖ਼ੁਦਕੁਸ਼ੀ appeared first on The Fact News Punjabi. |