ਜ਼ਮਾਨਤ ਰੱਦ ਹੋਣ ਕਾਰਨ ਬਿਕਰਮ ਮਜੀਠੀਆ ਮੁੜ ਹੋਇਆ ਰੂਪੋਸ਼ Jan 25th 2022, 05:23, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਮਗਰੋਂ ਮਜੀਠੀਆ ਨੂੰ ਗ੍ਰਿਫਤਾਰੀ ਦਾ ਡਰ ਸਤਾਉਣ ਲੱਗਾ ਹੈ। ਇਸੇ ਕਰ ਕੇ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਮੁੜ ਰੂਪੋਸ਼ ਹੋ ਗਿਆ ਹੈ। ਸੂਤਰਾਂ ਮੁਤਾਬਕ ਕਾਨੂੰਨੀ ਤੌਰ 'ਤੇ ਪੁਲਿਸ ਮਜੀਠੀਆ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਦਰਅਸਲ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਮਜੀਠੀਆ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। The post ਜ਼ਮਾਨਤ ਰੱਦ ਹੋਣ ਕਾਰਨ ਬਿਕਰਮ ਮਜੀਠੀਆ ਮੁੜ ਹੋਇਆ ਰੂਪੋਸ਼ appeared first on The Fact News Punjabi. |