ਪੰਜਾਬ-ਹਰਿਆਣਾ 'ਚ ਫਿਰ ਤੋਂ ਹਲਕੀ ਬਾਰਿਸ਼ ਦੀ ਸੰਭਾਵਨਾ Jan 25th 2022, 03:18, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਠੰਢ ਵਧਣ ਦੀ ਸੰਭਾਵਨਾ ਹੈ। 25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਸੀਤ ਲਹਿਰ ਤੇ ਬਾਰਸ਼ ਦੀ ਸੰਭਾਵਨਾ ਹੈ। ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਹਵਾਵਾਂ ਦਾ ਚੱਕਰ ਬਣਿਆ ਹਇਆ ਹੈ। ਭਾਰਤ ਮੌਸਮ ਵਿਭਾਗ ਨੇ 24 ਜਨਵਰੀ ਨੂੰ ਕਿਹਾ ਕਿ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 2 ਦਿਨਾਂ ਦੌਰਾਨ ਕੋਲਡ ਡੇਅ ਅਤੇ ਸੰਘਣੀ ਧੁੰਦ ਛਾਈ ਰਹੇਗੀ। ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ। ਅਗਲੇ ਕੁਝ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। The post ਪੰਜਾਬ-ਹਰਿਆਣਾ 'ਚ ਫਿਰ ਤੋਂ ਹਲਕੀ ਬਾਰਿਸ਼ ਦੀ ਸੰਭਾਵਨਾ appeared first on The Fact News Punjabi. |