ਵਿਧਾਇਕਾਂ ਦੀ ਮੁਅੱਤਲੀ ਗੈਰ-ਸੰਵਿਧਾਨਕ : ਸੁਪਰੀਮ ਕੋਰਟ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਵਿਧਾਇਕਾਂ ਦੀ ਮੁਅੱਤਲੀ ਗੈਰ-ਸੰਵਿਧਾਨਕ : ਸੁਪਰੀਮ ਕੋਰਟ
Jan 28th 2022, 09:51, by Narinder Jagga

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 28

ਸੁਪਰੀਮ ਕੋਰਟ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 12 ਵਿਧਾਇਕਾਂ ਨੂੰ ਮਹਾਰਾਸ਼ਟਰ ਵਿਧਾਨ ਸਭਾ ਤੋਂ ਇਕ ਸਾਲ ਦੇ ਮੁਅੱਤਲ ਨੂੰ ਗੈਰ-ਸੰਵਿਧਾਨਕ, ਗੈਰ-ਕਾਨੂੰਨੀ ਅਤੇ ਮਨਮਾਨਿਆ ਕਰਾਰ ਦਿੱਤਾ। ਜੱਜ ਏ.ਐੱਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਸ ਮਾਮਲੇ 'ਚ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੁਅੱਤਲ ਇਕ ਸੈਸ਼ਨ ਤੋਂ ਵੱਧ ਸਮੇਂ ਲਈ ਨਹੀਂ ਹੋ ਸਕਦਾ।

ਬੈਂਚ ਨੇ ਕਿਹਾ ਕਿ 5 ਜੁਲਾਈ 2021 ਨੂੰ ਮਹਾਰਾਸ਼ਟਰ ਵਿਧਾਨ ਸਭਾ ਦਾ ਉਹ ਪ੍ਰਸਤਾਵ ਗੈਰ-ਸੰਵਿਧਾਨਕ ਹੈ, ਜਿਸ 'ਚ 12 ਵਿਧਾਇਕਾਂ ਨੂੰ ਇਕ ਸਾਲ ਲਈ ਮੁਅੱਤਲ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਮੁਅੱਤਲ ਵਿਧਾਇਕ ਆਸ਼ੀਸ਼ ਸ਼ੇਲਾਰ ਅਤੇ ਹੋਰ ਵਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਅੱਜ ਆਪਣਾ ਫ਼ੈਸਲਾ ਸੁਣਾਇਆ। ਬੈਂਚ ਨੇ ਸੰਬੰਧਤ ਪੱਖਾਂ ਦਾ ਪੱਖ ਸੁਣਨ ਤੋਂ ਬਾਅਦ 19 ਜਨਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Facebook Page: https://www.facebook.com/factnewsnet

See videos: https://www.youtube.com/c/TheFACTNews/videos

 

The post ਵਿਧਾਇਕਾਂ ਦੀ ਮੁਅੱਤਲੀ ਗੈਰ-ਸੰਵਿਧਾਨਕ : ਸੁਪਰੀਮ ਕੋਰਟ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.
Previous Post Next Post

Contact Form