ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ 'ਚ ਨੌਜਵਾਨ ਨੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ Jan 24th 2022, 13:14, by Narinder Jagga ਫੈਕਟ ਸਮਾਚਾਰ ਸੇਵਾ ਪਟਿਆਲਾ , ਜਨਵਰੀ 24 ਥਾਣਾ ਕੋਤਵਾਲੀ ਅਧੀਨ ਪੈਂਦੇ ਸ਼੍ਰੀ ਕਾਲੀ ਮਾਤਾ ਮੰਦਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਮੰਦਰ 'ਚ ਨਤਮਸਤਕ ਹੁੰਦੇ ਹੋਏ ਅਚਾਨਕ ਨੌਜਵਾਨ ਆਸਣ 'ਤੇ ਚੜ੍ਹਿਆ ਅਤੇ ਮੂਰਤੀ ਨੂੰ ਛੂਹ ਲਿਆ। ਨੌਜਵਾਨ ਦੀ ਉਮਰ ਕਰੀਬ 22 ਸਾਲ ਹੈ, ਜਿਸ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਐਸਐਚਓ ਇੰਸਪੈਕਟਰ ਬਿਕਰਮ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਨੌਜਵਾਨ ਉਨ੍ਹਾਂ ਦੀ ਹਿਰਾਸਤ `ਚ ਹੈ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ਨੇ ਮੰਦਿਰ ਦੇ ਬਾਹਰ ਧਰਨਾ ਦੇ ਕੇ ਮੰਗ ਕੀਤੀ ਕਿ ਮੁਲਜ਼ਮਾਂ ਖਿਲਾਫ ਤੁਰੰਤ ਮਾਮਲਾ ਦਰਜ ਕਰਕੇ ਘਟਨਾ 'ਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ। The post ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ 'ਚ ਨੌਜਵਾਨ ਨੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ appeared first on The Fact News Punjabi. |